ਗੋਇੰਦਵਾਲ ਸਾਹਿਬ, 14 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ, ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ, ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਇੰਸਪੈਕਟਰ ਜ਼ੋਰਾਵਰ ਸਿੰਘ ਦੇ ਮਾਤਾ ਸਰਪੰਚ ਪ੍ਰਕਾਸ਼ ਕੌਰ, ਜੋ ਬੀਤੇ ਦਿਨੀਂ ਆਪਣੀ ਸਰੀਰਕ ਯਾਤਰਾ ਪੂਰੀ ਕਰਦੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ਦੀਆਂ ਅਸਥੀਆਂ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਪਵਿੱਤਰ ਜਲ ਨਾਲ ਇਸ਼ਨਾਨ ਕਰਕੇ ਗੁਰੂ ਮਹਾਰਾਜ ਦੇ ਚਰਨਾਂ ਅਰਦਾਸ ਕਰਨ ਉਪਰੰਤ ਬਿਆਸ ਦਰਿਆ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਦੇ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪੇ੍ਰਮ ਸਿੰਘ ਪੰਨੂੰ, ਜਰਨਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ, ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ, ਐਸ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਸਾਬਕਾ ਸਰਪੰਚ ਭੁਪਿੰਦਰ ਸਿੰਘ ਫਤਿਆਬਾਦ, ਸੁਖਵਿੰਦਰ ਸਿੰਘ ਧਾਲੀਵਾਲ, ਸੁਰਿੰਦਰਪਾਲ ਸਿੰਘ ਸੈਣੀ, ਬਲਦੇਵ ਸਿੰਘ ਫਤਿਆਬਾਦ, ਹਰਦਿਆਲ ਸਿੰਘ ਕੰਗ, ਸਰਵਨ ਸਿੰਘ ਸੰਮਾ ਲਾਹੌਰੀਆ, ਗਿਆਨੀ ਰਣਜੀਤ ਸਿੰਘ, ਪ੍ਰਭਜੋਤ ਸਿੰਘ ਨਾਗੋਕੇ, ਕਰਨ ਸਿੰਘ ਖਲਚੀਆਂ, ਅੰਗਰੇਜ ਸਿੰਘ ਵਡਾਲਾ, ਰਵੀ ਟਪਿਆਲਾ, ਹਰਪ੍ਰੀਤ ਸਿੰਘ ਹੈਪੀ, ਪਿੰਦਰ ਦੋਲੋਨੰਗਲ, ਡਿੰਪੀ ਮੀਆਂਵਿੰਡ, ਸਰਦੂਲ ਸਿੰਘ, ਦਵਿੰਦਰ ਸਿੰਘ ਸਾਬਕਾ ਮੈਨੇਜ਼ਰ, ਮੋਹਣ ਸਿੰਘ ਮੈਂਬਰ ਆਦਿ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ |