25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ 18 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸਜਣਗੇ ਗੁਰਮਤਿ ਸਮਾਗਮ <br/>

ਅਜੀਤ ਡੈਸਕ 15-04-2026
ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ 18 ਅਪ੍ਰੈਲ ਦਿਨ ਸਨਿਚਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਜਾਏ ਜਾ ਰਹੇ ਹਨ | ਇਸ ਸੰਬੰਧੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ 18 ਅਪ੍ਰੈਲ ਨੂੰ ਪ੍ਰਕਾਸ਼ ਪੁਰਬ ਸੰਬੰਧੀ ਇਕ ਸੁਨਹਿਰੀ ਪਾਲਕੀ ਸਵੇਰੇ ਦੂਸਰੇ ਹੁਕਮਨਾਮੇ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜਾਂ ਪਿਆਰਿਆਂ ਦੀ ਅਗਵਾਈ 'ਚ ਕੱਢੀ ਜਾਵੇਗੀ | ਇਸ ਪਾਲਕੀ ਨਾਲ ਸੰਗਤਾਂ ਸ਼ਬਦ ਕੀਰਤਨ ਕਰਦੀਆਂ ਹੋਈਆਂ ਸਰੋਵਰ ਦੀ ਪ੍ਰਕਰਮਾ ਕਰਨਗੀਆਂ | ਉਨ੍ਹਾਂ ਕਿਹਾ ਕਿ ਦੁਪਹਿਰ 1 ਵਜੇ ਤੋਂ ਰਾਤ 12 ਵਜੇ ਤੱਕ ਸਜਾਏ ਜਾ ਰਹੇ ਗੁਰਮਤਿ ਸਮਾਗਮਾਂ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕਥਾਵਾਚਕ ਪਹੁੰਚ ਰਹੇ ਹਨ, ਜਿੰਨਾਂ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਹੇਮਕੁੰਟ ਸਾਹਿਬ ਤਰਨ ਤਾਰਨ, ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਹੀਰਾ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ, ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਰਜਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਜਸਵੰਤ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ, ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਕੇਵਲ ਸਿੰਘ ਮਹਿਤਾ ਕਵੀਸ਼ਰੀ ਜਥਾ, ਭਾਈ ਕਰਨਬੀਰ ਸਿੰਘ, ਭਾਈ ਇਕਬਾਲ ਸਿੰਘ, ਭਾਈ ਪ੍ਰਗਟ ਸਿੰਘ ਦਾ ਕਵੀਸ਼ਰੀ ਜਥਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਆਈਆਂ ਸੰਗਤਾਂ ਨੂੰ ਗੁਰਬਾਣੀ ਰਸ ਰਾਹੀਂ ਨਿਹਾਲ ਕਰਨਗੇ | ਇਹ ਸਮਾਗਮ ਪੰਜ ਪਿਆਰੇ ਨਿਸ਼ਕਾਮ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ | ਸਮਾਪਤੀ ਵੇਲੇ ਫੁੱਲਾਂ ਦੀ ਵਰਖਾ ਹੋਵੇਗੀ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |

ਪਿਛਲੀ ਖ਼ਬਰ ਵੱਖ-ਵੱਖ ਥਾਈਾ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ <br/> ਅਗਲੀ ਖ਼ਬਰ ਮਾਤਾ ਪ੍ਰਕਾਸ਼ ਕੌਰ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।