26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐੱਸ.ਜੀ.ਏ.ਡੀ. ਸਰਕਾਰੀ ਕਾਲਜ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

ਅਜੀਤ ਡੈਸਕ 15-04-2026
ਤਰਨ ਤਾਰਨ, 14 ਅਪ੍ਰੈਲ (ਇਕਬਾਲ ਸਿੰਘ ਸੋਢੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਈ ਗਈ ਨੈਤਿਕ ਸਿੱਖਿਆ ਦੀ ਪ੍ਰੀਖਿਆ ਦੇ ਵਿਚ ਹੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ.ਅਮਨਦੀਪ ਭੱਟੀ ਨੇ ਦੱਸਿਆ ਕਿ ਕਾਲਜ ਵਿਦਿਆਰਥੀਆਂ ਜਿਸ ਵਿਚ ਚਾਰ ਵਿਦਿਆਰਥੀਆਂ ਨੇ ਸਟੇਟ ਮੈਰਿਟ ਹਾਸਲ ਕੀਤੀ | ਜਿਸ ਵਿਚ ਅਰਸ਼ਪ੍ਰੀਤ ਕੌਰ, ਹਰਜੋਤ ਕੌਰ, ਹਰਮਨਦੀਪ ਸਿੰਘ, ਸੰਦੀਪ ਕੌਰ, ਪਾਹੁਲਪ੍ਰੀਤ ਕੌਰ ਅਤੇ ਪੰਜ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੈਰਿਟ ਹਾਸਲ ਕੀਤੀ | ਜਿਸ ਵਿਚ ਰਾਜਵਿੰਦਰ ਕੌਰ, ਕਿਰਨਦੀਪ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਕਵਿਤਾ ਸ਼ਾਮਿਲ ਹਨ | ਕਾਲਜ ਪਿ੍ੰਸੀਪਲ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਗਿਆ | ਕਾਲਜ ਦੇ ਸਹਾਇਕ ਪ੍ਰੋਫੈਸਰ ਰਮਨਦੀਪ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਬਹੁਤ ਮਿਹਨਤ ਕੀਤੀ ਸੀ | ਇਸ ਪ੍ਰੀਖਿਆ ਦਾ ਮੰਤਵ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਨਾ ਹੈ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਗੁਰਿੰਦਰਜੀਤ ਕੌਰ, ਸਹਾਇਕ ਪ੍ਰੋ.ਸਿਮਰਨਜੀਤ ਸਿੰਘ ਅਤੇ ਸਟਾਫ ਮੈਂਬਰ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਰਾਜਬੀਰ ਸਿੰਘ ਭੁੱਲਰ ਨੇ ਨਵੇਂ ਬਣੇ ਜ਼ਿਲ੍ਹਾ ਜਨਰਲ ਸਕੱਤਰ ਸ਼ੇਰ ਸਿੰਘ ਮੰਨਣ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।