26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਰਾਜਬੀਰ ਸਿੰਘ ਭੁੱਲਰ ਨੇ ਨਵੇਂ ਬਣੇ ਜ਼ਿਲ੍ਹਾ ਜਨਰਲ ਸਕੱਤਰ ਸ਼ੇਰ ਸਿੰਘ ਮੰਨਣ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 15-04-2026
ਝਬਾਲ, 14 ਅਪ੍ਰੈਲ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਦੇ ਆਦੇਸ਼ਾਂ 'ਤੇ ਕਾਂਗਰਸ ਪਾਰਟੀ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਤਰਨ ਤਾਰਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਬੀਤੇ ਦਿਨੀਂ ਜ਼ਿਲ੍ਹੇ ਦੇ ਕੀਤੇ ਗਏ ਵਿਸਥਾਰ ਦੌਰਾਨ ਨੌਜਵਾਨ ਕਾਂਗਰਸੀ ਆਗੂ ਅੰਮਿ੍ਤਸ਼ੇਰ ਸਿੰਘ ਮੰਨਣ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ | ਉਪਰੰਤ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਗੱਲਬਾਤ ਦੌਰਾਨ ਝਬਾਲ ਵਿਖੇ ਜਾਣਕਾਰੀ ਦਿੰਦਿਆਂ ਅੰਮਿ੍ਤਸ਼ੇਰ ਸਿੰਘ ਮੰਨਣ ਨੇ ਆਪਣੀ ਨਿਯੁਕਤੀ ਲਈ ਕਾਂਗਰਸ ਹਾਈਕਮਾਨ ਅਤੇ ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੌਂਪੀ ਗਈ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਸ਼ੇਰ ਸਿੰਘ ਮੰਨਣ ਨੇ ਆਖਿਆ ਕਿ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਜਲਦੀ ਹੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਪਿੰਡ-ਪਿੰਡ ਮੀਟਿੰਗਾਂ ਸ਼ੁਰੂ ਕਰਕੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਹਰਜੋਤ ਸਿੰਘ ਛਾਪਾ, ਅੰਮਿ੍ਤਪਾਲ ਸਿੰਘ ਭੁੱਚਰ ਅਤੇ ਹੋਰ ਵੀ ਨੌਜਵਾਨ ਕਾਂਗਰਸੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿੰਡ ਚੁਤਾਲਾ ਦੀ ਇਕਾਈ ਦੀ ਮੀਟਿੰਗ <br/> ਅਗਲੀ ਖ਼ਬਰ ਐੱਸ.ਜੀ.ਏ.ਡੀ. ਸਰਕਾਰੀ ਕਾਲਜ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।