26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿੰਡ ਚੁਤਾਲਾ ਦੀ ਇਕਾਈ ਦੀ ਮੀਟਿੰਗ <br/>

ਅਜੀਤ ਡੈਸਕ 15-04-2026
ਤਰਨ ਤਾਰਨ, 14 ਅਪ੍ਰੈਲ (ਇਕਬਾਲ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿੰਡ ਇਕਾਈ ਪਿੰਡ ਚੁਤਾਲਾ ਦੀ ਕੋਰ ਕਮੇਟੀ ਦੀ ਮੀਟਿੰਗ ਪਿੰਡ ਦੇ ਗੁਰਦੁਆਰਾ ਬਾਬਾ ਸ਼ਹੀਦਾਂ ਵਿਖੇ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬਿਜਲੀ ਦੇ ਘਰਾਂ 'ਚ ਲੱਗਣ ਵਾਲੇ ਚਿੱਪ ਮੀਟਰ, ਮਨਰੇਗਾ ਸਕੀਮ, ਆਟਾ-ਦਾਲ, ਪਿੰਡ ਦੀ ਟੁੱਟੀ ਹੋਈ ਸੜਕ, ਨਸ਼ਾ ਅਤੇ ਕਣਕ ਦੀ ਖਰੀਦ ਬਾਰੇ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਤਰਨ ਤਾਰਨ ਮੰਡੀ 'ਚ ਕਿਸਾਨ ਕਈ ਦਿਨਾਂ ਤੋਂ ਕਣਕ ਸੁਕਾ ਰਹੇ ਹਨ ਅਤੇ ਸੁੱਕੀ ਕਣਕ ਦੀ ਭਰਾਈ ਵਾਸਤੇ ਬਾਰਦਾਨਾ ਨਹੀਂ ਮਿਲ ਰਿਹਾ ਜਿੱਥੇ ਭਗਵੰਤ ਮਾਨ ਦੇ ਪ੍ਰਬੰਧਾਂ ਦੀ ਪੂਰੀ ਤਰ੍ਹਾਂ ਪੋਲ ਖੁੱਲ ਚੁੱਕੀ ਹੈ | ਕਿਸਾਨ ਲਗਾਤਾਰ ਮੰਡੀਆਂ ਵਿਚ ਖੱਜਲ ਖੁਆਰ ਹੋ ਰਹੇ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕਣਕ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਇਕ ਜਲਦੀ ਮੀਟਿੰਗ ਲਗਾ ਕੇ ਜ਼ਿਲ੍ਹੇ ਵਲੋਂ ਡੀ.ਐੱਫ.ਐੱਸ.ਸੀ. ਦੇ ਘਿਰਾਓ ਕੀਤਾ ਜਾਵੇਗਾ |

ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਰਾਜਬੀਰ ਸਿੰਘ ਭੁੱਲਰ ਨੇ ਨਵੇਂ ਬਣੇ ਜ਼ਿਲ੍ਹਾ ਜਨਰਲ ਸਕੱਤਰ ਸ਼ੇਰ ਸਿੰਘ ਮੰਨਣ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।