ਝਬਾਲ, 14 ਅਪ੍ਰੈਲ (ਸੁਖਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਬੇਅਦਬੀ ਖ਼ਿਲਾਫ਼ ਬਣਾਏ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਕਾਨੂੰਨ ਦੀ ਸ਼ਲਾਘਾ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਕੇ ਸਰਕਾਰ ਨੇ ਆਪਣਾ ਰੋਲ ਨਿਭਾਇਆ ਹੈ | ਉਨ੍ਹਾਂ ਨੇ ਇਸ ਨੂੰ ਸਿੱਖ ਸੰਗਤਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਭਾਵਨਾਵਾਂ ਦੀ ਜਿੱਤ ਦੱਸਿਆ | ਉਨ੍ਹਾਂ ਕਿਹਾ ਕਿ ਇਹ ਬਿੱਲ ਬੇਅਦਬੀ ਦਾ ਅੰਤ ਕਰੇਗਾ ਅਤੇ ਸਖ਼ਤ ਸਜ਼ਾਵਾਂ ਦੇ ਡਰੋਂ ਕੋਈ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਇਸ ਬਿੱਲ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਹੋਰ ਮਜ਼ਬੂਤੀ ਨਾਲ ਸੁਰੱਖਿਅਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਸਿੱਖ ਕੌਮ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਬੇਅਦਬੀਆਂ ਵਾਲੀ ਸਮੱਸਿਆ ਤੋਂ ਰਾਹਤ ਮਿਲੇਗੀ |