26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

2027 ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਬਣਾਏਗੀ ਸਰਕਾਰ-ਕੰਵਰਦੀਪ ਬ੍ਰਹਮਪੁਰਾ <br/>

ਅਜੀਤ ਡੈਸਕ 15-04-2026
ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਮਾਝੇ ਦੇ ਜਰਨੈਲ ਮੰਨੇ ਜਾਂਦੇ ਸਾਬਕਾ ਮੰਤਰੀ ਸਵ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੋਤਰੇ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਯੂਥ ਅਕਾਲੀ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਚੋਹਲਾ ਸਾਹਿਬ, ਚੋਹਲਾ ਖੁਰਦ ਅਤੇ ਪੱਖੋਪੁਰ ਵਿਚ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਇਕੱਠਾ ਕਰਕੇ ਹਲਕੇ 'ਚ ਮਜ਼ਬੂਤ ਢਾਂਚਾ ਤਿਆਰ ਕੀਤਾ ਜਾਵੇਗਾ | ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਆਪਣੇ ਸੰਬੋਧਨ 'ਚ ਵਿਸ਼ਵਾਸ ਜਤਾਉਂਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਜਿੱਤ ਹਾਸਲ ਕਰੇਗਾ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਇਕਜੁੱਟ ਹੋ ਕੇ ਕੰਮ ਕਰਨ | ਇਸ ਮੌਕੇ ਅਕਾਲੀ ਵਰਕਰਾਂ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਕੀਤੇ ਹੋਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੋ ਵੀ ਵਿਕਾਸ ਹਲਕਾ ਖਡੂਰ ਸਾਹਿਬ ਵਿਚ ਵੱਡੇ ਪੱਧਰ 'ਤੇ ਹੋਇਆ, ਉਸ ਤਰੀਕੇ ਦਾ ਵਿਕਾਸ ਹੋਰ ਕੋਈ ਵੀ ਨਹੀਂ ਕਰਵਾ ਸਕਿਆ |

ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਪਬਲਿਕ ਸਕੂਲ ਬੂਹ ਹਰੀਕੇ ਪੱਤਣ ਵਿਖੇ ਸੈਲਫ਼ ਡਿਫੈਂਸ ਟ੍ਰੇਨਿੰਗ ਅਤੇ ਬੈਲਟ ਟੈਸਟ ਫ਼ਾਰ ਕਰਾਟੇ ਚ... ਅਗਲੀ ਖ਼ਬਰ ਬੱਚਿਆਂ 'ਚ ਪੇਟ ਦਰਦ ਹੋਣ 'ਤੇ ਲਾਪ੍ਰਵਾਹੀ ਨਾ ਵਰਤੋਂ- ਡਾ. ਸੁਪਿ੍ਯਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।