26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ <br/>

ਅਜੀਤ ਡੈਸਕ 15-04-2026
ਖਡੂਰ ਸਾਹਿਬ, 14 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰਸੱਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਹਰ ਰੋਜ਼ ਦੀ ਤਰ੍ਹਾਂ ਸਭ ਤੋਂ ਪਹਿਲਾਂ ਅਕਾਦਮੀ ਵਿਚ ਪੰਜ ਬਾਣੀਆਂ ਦੇ ਨਿਤਨੇਮ ਕੀਤੇ ਗਏ | ਉਪਰੰਤ ਅਧਿਆਪਕ ਅਤੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਕਵਿਤਾ ਕਵੀਸ਼ਰੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪੰਜਾਬੀ ਦੇ ਅਧਿਆਪਕ ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਅਧਿਆਪਕਾਂ ਦੇ ਸਹਿਯੋਗ ਸਦਕਾ ਚਿੱਤਰਕਲਾ, ਸ਼ਬਦ ਕੀਰਤਨ, ਦਸਤਾਰ, ਸੁੰਦਰ ਲਿਖਾਈ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਪਹਿਲੇ, ਦੂਜੇ ਅਤੇ ਤੀਜੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਕੈਡਮੀ ਦੇ ਪਿ੍ੰਸੀਪਲ ਨਵਨੀਤ ਕੌਰ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅੰਮਿ੍ਤ ਛੱਕ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਗਰੀਨ ਲੈਂਡ ਕਾਲੋਨੀ ਵਿਖੇ ਲੰਗਰ ਹਾਲ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ <br/> ਅਗਲੀ ਖ਼ਬਰ ਸ਼ਿਵਾਲਿਕ ਸਕੂਲ ਝਬਾਲ ਦੇ ਅੱਠਵੀਂ ਅਤੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।