26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 21 ਨੂੰ ਗੁਰਦੁਆਰਾ ਲਕੀਰ ਸਾਹਿਬ ਵਿਖੇ ਸਜਾਏ ਜਾਣਗੇ -ਪੱਡਾ <br/>

ਅਜੀਤ ਡੈਸਕ 15-04-2026
ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਤਰਨ ਤਾਰਨ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਮਿਤੀ 21 ਅਪ੍ਰੈਲ 2026 ਨੂੰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਲਕੀਰ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 21 ਅਪ੍ਰੈਲ ਦਿਨ ਮੰਗਲਵਾਰ ਨੂੰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਲਕੀਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਗੁਰਦੁਆਰਾ ਲਕੀਰ ਸਾਹਿਬ ਫਤਿਹਚੱਕ ਤਰਨ ਤਾਰਨ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ, ਕਥਾਵਾਚਕ ਭਾਈ ਲਖਮੀਰ ਸਿੰਘ, ਅੰਮਿ੍ਤ ਵੇਲੇ ਦਾ ਕੀਰਤਨੀ ਜਥਾ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਥਾਵਾਚਕ ਅਤੇ ਬੀਬੀ ਦਲੇਰ ਕੌਰ ਢਾਡੀ ਜਥਾ ਤੋਂ ਇਲਾਵਾ ਹੋਰ ਵੀ ਕੀਰਤਨੀ, ਕਥਾਵਾਚਕ ਅਤੇ ਢਾਡੀ ਜਥਿਆਂ ਵਲੋਂ ਗੁਰੂ ਕੀ ਇਲਾਹੀ ਬਾਣੀ ਸੰਗਤਾਂ ਨੂੰ ਸਰਵਣ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ <br/> ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਗਰੀਨ ਲੈਂਡ ਕਾਲੋਨੀ ਵਿਖੇ ਲੰਗਰ ਹਾਲ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।