26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ <br/>

ਅਜੀਤ ਡੈਸਕ 15-04-2026
-ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰੂ ਘਰਾਂ 'ਚ ਸਜਾਏ ਗੁਰਮਤਿ ਸਮਾਗਮ-

ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਖ਼ਾਲਸਾ ਸਾਜਨਾ ਦਿਵਸ, ਵਿਸਾਖੀ ਪੁਰਬ ਅਤੇ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਅੱਜ ਦੂਰੋਂ ਨੇੜਿਓਾ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਅਤੇ ਅੰਮਿ੍ਤ ਸਰੋਵਰ ਵਿਚ ਇਸ਼ਨਾਨ ਕਰਕੇ, ਗੁਰੂ ਦਰ 'ਤੇ ਸੀਸ ਨਿਵਾ ਕੇ ਅਤੇ ਸ਼ਬਦ ਕੀਰਤਨ ਸਰਵਨ ਕਰਕੇ ਸ਼ਰਧਾ ਸਤਿਕਾਰ ਦਾ ਪ੍ਰਗਟਾਵਾ ਕੀਤਾ | ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਅਕਾਲ ਤਖ਼ਤ ਸਾਹਿਬ ਵਿਖੇ ਭਾਰੀ ਅੰਮਿ੍ਤ ਸੰਚਾਰ ਸਮਾਗਮ ਵੀ ਕੀਤਾ ਗਿਆ, ਜਿਸ ਦੌਰਾਨ ਪੰਜ ਪਿਆਰੇ ਸਾਹਿਬਾਨ ਪਾਸੋਂ ਵੱਖ-ਵੱਖ ਥਾਵਾਂ ਤੋਂ ਪੁੱਜੇ 570 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤਪਾਨ ਕੀਤਾ | ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਤੋਂ ਚੱਲ ਰਹੇ ਧਾਰਮਿਕ ਦੀਵਾਨ ਅੱਜ ਵੀ ਜਾਰੀ ਰਹੇ | ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਅੱਜ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਰਾਤ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੁਝ ਸਮਾਂ ਆਤਿਸ਼ਬਾਜ਼ੀ ਵੀ ਚਲਾਈ ਗਈ | ਪ੍ਰਬੰਧਕਾਂ ਵਲੋਂ ਕੀਤੀ ਗਈ ਰੰਗ ਬਿਰੰਗੀ ਦੀਪਮਾਲਾ ਤੋਂ ਇਲਾਵਾ ਸ਼ਰਧਾਲੂਆਂ ਵਲੋਂ ਸ਼ਾਮ ਨੂੰ ਗੁਰੂ ਘਰ ਦੀ ਪਰਿਕਰਮਾ ਵਿਚ ਸਰੋਵਰ ਕਿਨਾਰੇ ਘਿਉ ਦੇ ਦੀਵੇ ਬਾਲ ਕੇ ਰਵਾਇਤੀ ਦੀਪਮਾਲਾ ਵੀ ਕੀਤੀ ਗਈ | ਇਸ ਅਲੌਕਿਕ ਨਜ਼ਾਰੇ ਦਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਪਰਿਕਰਮਾ 'ਚ ਬੈਠ ਕੇ ਅਤੇ 'ਅਜੀਤ ਵੈਬ ਟੀ. ਵੀ.' ਸਮੇਤ ਵੱਖ ਵੱਖ ਚੈਨਲਾਂ ਰਾਹੀਂ ਲੱਖਾਂ ਸੰਗਤਾਂ ਨੇ ਘਰ ਬੈਠੇ ਹੋਏ ਵੀ ਅਨੰਦ ਮਾਣਿਆਂ | ਗੁਰੂ ਰਾਮਦਾਸ ਜੀ ਲੰਗਰ ਵਿਖੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰਕੇ ਵਰਤਾਏ ਗਏ | ਇਸੇ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ, ਗੁ: ਸ਼ਹੀਦਗੰਜ ਬਾਬਾ ਦੀਪ ਸਿਘ ਜੀ, ਗੁ: ਸ੍ਰੀ ਰਾਮਸਰ ਸਾਹਿਬ, ਗੁ: ਸਿੰਘ ਸਭਾ ਪ੍ਰਤਾਪ ਨਗਰ ਤੇ ਗੁ: ਸਾਹਿਬ ਗੋਬਿੰਦ ਨਗਰ ਸੁਲਤਾਨਵਿੰਡ ਸਮੇਤ ਜ਼ਿਲ੍ਹੇ ਦੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਵੀ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਤੇ ਕਥਾਵਾਚਕਾਂ ਨੇ ਗੁਰਮਤਿ ਵਿਚਾਰਾਂ ਤੇ ਕਥਾ ਕੀਰਤਨ ਸਰਵਨ ਕਰਾ ਕੇ ਸੰਗਤਾ ਨੂੰ ਨਿਹਾਲ ਕੀਤਾ | ਵਿਸਾਖੀ ਦੀ ਸੰਗਰਾਂਦ ਦੇ ਮੌਕੇ 'ਤੇ ਅੱਜ ਸ਼ਹਿਰ ਵਿਚ ਵੀ ਵੱਖ-ਵੱਖ ਥਾਵਾਂ 'ਤੇ ਲੰਗਰ ਵਰਤਾਏ ਗਏ ਤੇ ਵਿਸਾਖੀ ਕਰਕੇ ਹਲਵਾਈਆਂ ਦੀਆਂ ਦੁਕਾਨਾਂ 'ਤੇ ਜਲੇਬੀਆਂ ਦੀ ਭਾਰੀ ਮਾਤਰਾ ਵਿਚ ਵਿਕਰੀ ਹੋਈ |
ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ
ਅੰਮਿ੍ਤਸਰ, (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਵਿਸਾਖੀ ਦੇ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੂੰ ਵਿਸਾਖੀ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਸਾਖੀ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ, ਜਿਸਦਾ ਇਤਿਹਾਸਕ, ਧਾਰਮਿਕ ਅਤੇ ਸਮਾਜਿਕ ਮਹੱਤਵ ਹੈ | ਇਸ ਦਿਨ, ਦੇਸ਼ ਦੇ ਅੰਨਦਾਤਾ, ਭਾਵ ਕਿਸਾਨ, ਆਪਣੇ ਖੇਤਾਂ 'ਚ ਸੁਨਹਿਰੀ ਕਣਕ ਦੀ ਫ਼ਸਲ ਦੀ ਕਟਾਈ ਸ਼ੁਰੂ ਕਰਦੇ ਹਨ ਅਤੇ ਨਾਚ ਅਤੇ ਗੀਤ ਰਾਹੀਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹਨ | ਗੁਰੂ ਗੋਬਿੰਦ ਸਿੰਘ ਨੇ 1699 'ਚ ਮਨੁੱਖਤਾ ਦੀ ਰੱਖਿਆ ਅਤੇ ਜ਼ੁਲਮ ਨੂੰ ਖਤਮ ਕਰਨ ਲਈ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਇਹ ਦਿਨ ਸਾਡੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਨ ਦਾ ਵੀ ਦਿਨ ਹੈ, ਕਿਉਂਕਿ ਇਸ ਦਿਨ 1919 'ਚ ਜਨਰਲ ਡਾਇਰ ਨੇ ਜਲਿ੍ਹਆਂਵਾਲਾ ਬਾਗ 'ਚ ਮਾਸੂਮ ਭਾਰਤੀਆਂ 'ਤੇ ਗੋਲੀਬਾਰੀ ਕੀਤੀ ਸੀ, ਜਿਸ 'ਚ ਅਣਗਿਣਤ ਲੋਕ ਮਾਰੇ ਗਏ ਸਨ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪੋ੍ਰਗਰਾਮ ਵੀ ਪੇਸ਼ ਕੀਤਾ ਗਿਆ |
ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ
ਅੰਮਿ੍ਤਸਰ, (ਰਾਜੇਸ਼ ਕੁਮਾਰ ਸ਼ਰਮਾ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਡੇ ਸੰਸਕਾਰਾਂ ਅਤੇ ਇਸ ਤਿਉਹਾਰ ਦੀ ਇਤਿਹਾਸਕ ਮਹੱਤਤਾ ਨਾਲ ਜਾਣੂ ਕਰਵਾਉਣਾ ਸੀ | ਪੋ੍ਰਗਰਾਮ ਦੀ ਸ਼ੁਰੂਆਤ ਸਵੇਰੇ ਦੀ ਸਭਾ ਨਾਲ ਹੋਈ, ਜਿਸ 'ਚ ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਵਿਦਿਆਰਥੀਆਂ ਨੇ ਭੰਗੜਾ ਅਤੇ ਗਿੱਧਾ ਵਰਗੇ ਲੋਕ ਨਾਚਾਂ ਰਾਹੀਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਨੂੰ ਪੰਜਾਬੀ ਸਭਿਆਚਾਰ ਦੀ ਝਲਕ ਦਿੰਦੇ ਹੋਏ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ | ਸਕੂਲ ਦੀ ਪਿ੍ੰਸੀਪਲ ਮੈਡਮ ਮੰਜੂ ਬਜਾਜ ਨੇ ਆਪਣੇ ਸੰਬੋਧਨ 'ਚ ਵਿਦਿਆਰਥੀਆਂ ਨੂੰ ਆਪਣੇ ਸੰਸਕਾਰਾਂ ਨਾਲ ਜੁੜੇ ਰਹਿਣ ਅਤੇ ਤਿਉਹਾਰਾਂ ਦੀ ਇਤਿਹਾਸਕ ਮਹੱਤਤਾ ਨੂੰ ਸਮਝਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਵਿਅਕਤੀਗਤ ਵਿਕਾਸ ਵੱਲ ਅੱਗੇ ਵਧਣ ਲਈ ਵੀ ਪ੍ਰੇਰਿਤ ਕੀਤਾ | ਅਖ਼ੀਰ 'ਚ ਇਹ ਸਮਾਗਮ ਖੁਸ਼ੀ ਅਤੇ ਉਤਸ਼ਾਹ ਨਾਲ ਸਮਾਪਤ ਹੋਇਆ ਅਤੇ ਵਿਦਿਆਰਥੀਆਂ 'ਚ ਆਪਣੇ ਸਭਿਆਚਾਰ ਪ੍ਰਤੀ ਮਾਣ- ਸਤਿਕਾਰ ਦੀ ਭਾਵਨਾ ਜਗਾਈ |

ਪਿਛਲੀ ਖ਼ਬਰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਸਮੇਤ ਹੋਰਨਾਂ ਆਗੂਆਂ ਵਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 21 ਨੂੰ ਗੁਰਦੁਆਰਾ ਲਕੀਰ ਸਾਹਿਬ ਵਿਖੇ ਸਜਾਏ ਜਾਣਗੇ -ਪੱਡਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।