20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਅਰਜਨਬੀਰ ਕੰਗ ਅਤੇ ਚੀਮਾ ਵਲੋਂ ਮੰਨਾ ਨਾਲ ਅਫਸੋਸ ਪ੍ਰਗਟ <br/>

ਅਜੀਤ ਡੈਸਕ 16-04-2026
ਮੀਆਂਵਿੰਡ, 15 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਮਾਤਾ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਹਰੇਕ ਪਾਰਟੀ ਦੇ ਆਗੂ ਉਨ੍ਹਾਂ ਦੇ ਗ੍ਰਹਿ ਪਹੁੰਚ ਰਹੇ ਹਨ | ਇਸੇ ਤਰ੍ਹਾਂ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਨੇੜਲੇ ਸਾਥੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਸਾਬਕਾ ਸਰਪੰਚ ਅਰਜਨਬੀਰ ਸਿੰਘ ਕੰਗ ਅਤੇ ਸਾਬਕਾ ਸਰਪੰਚ ਰਵੀ ਚੀਮਾ, ਸਾਬਕਾ ਥਾਣੇਦਾਰ ਹਰਭਜਨ ਸਿੰਘ ਕੰਗ ਨੇ ਪਿੰਡ ਮੀਆਂਵਿੰਡ ਪਹੁੰਚ ਕੇ ਮਨਜੀਤ ਸਿੰਘ ਮੰਨਾ, ਚੇਅਰਮੈਨ ਰਣਜੀਤ ਸਿੰਘ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਨਾਲ ਅਫਸੋਸ ਪ੍ਰਗਟ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਅਰਜਨਬੀਰ ਕੰਗ ਅਤੇ ਸਰਪੰਚ ਚੀਮਾ ਨੇ ਕਿਹਾ ਕਿ ਮਾਤਾ ਪਿਤਾ ਜਿਉਂਦੇ ਹੋਣ ਤਾਂ ਬੱਚਿਆਂ ਨੂੰ ਆਪਣੇ ਆਪ ਦਾ ਵੀ ਫਿਕਰ ਨਹੀਂ ਹੁੰਦਾ ਕਿਉਂਕਿ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਹਮੇਸ਼ਾਂ ਆਪਣੀ ਜਿੰਦਗੀ ਨਾਲੋਂ ਵੀ ਵੱਧ ਪਿਆਰ ਦਿੰਦਾ ਹੈ | ਇਸ ਮੌਕੇ ਹੋਰਨਾਂ ਪਿੰਡਾਂ ਤੋਂ ਆਏ ਵੱਖ-ਵੱਖ ਪਾਰਟੀਆਂ ਨਾਲ ਜੁੜੇ ਆਗੂਆਂ ਵਲੋਂ ਵੀ ਮਨਜੀਤ ਸਿੰਘ ਮੰਨਾ ਨਾਲ ਅਫਸੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਹੈਪੀ ਖੱਖ, ਸੁਖਦੇਵ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਵਿਜ਼ਡਮ ਸਕੂਲ ਆਫ ਅਕੈਡਮਿਕਸ ਐਂਡ ਸਪੋਰਟਸ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਕੀਰਤਨ ਦਰਬਾਰ ਸੁਸਾਇਟੀ ਨੇ 86ਵੇਂ ਮਹੀਨੇ ਦਾ ਰਾਸ਼ਨ ਦਿੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।