25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 'ਆਪ' ਸ਼ਹਿਰੀ ਪ੍ਰਧਾਨ ਨੇ ਅਜਨਾਲਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ

ਅਜੀਤ ਡੈਸਕ 20-04-2026
ਅਜਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਵਲੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ | ਇਸ ਦੌਰਾਨ ਸ਼ਹਿਰੀ ਪ੍ਰਧਾਨ ਅਮਿਤ ਔਲ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਦੀਦਾਰੇ ਕਰਨਗੇ | ਇਸ ਮੌਕੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਹਲਕਾ ਕੁਆਰਡੀਨੇਟਰ ਬੀਬੀ ਗੁਰਦੀਪ ਕੌਰ, ਹਰਪ੍ਰੀਤ ਸਿੰਘ ਸੋਹਲ, ਸਰਪੰਚ ਜਗੀਰ ਸਿੰਘ, ਹੀਰਾ ਸਿੰਘ ਸੱਫੇਵਾਲੀਆ, ਸੁੱਖ ਨਿੱਝਰ, ਯੁੱਧਵੀਰ ਸਿੰਘ, ਜਗਜੀਤ ਸਿੰਘ, ਸੁਨੀਤਾ ਚੋਪੜਾ, ਹਰੀਸ਼ ਕੁਮਾਰ, ਸੁਖਵੀਰ ਸਿੰਘ ਤੇ ਗੁਰਸ਼ਰਨ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਹੱਦੀ ਪਿੰਡ ਪੰਡੋਰੀ ਵਿਖੇ ਗਲੋਬਲ ਕਿ੍ਸਚਨ ਐਕਸ਼ਨ ਕਮੇਟੀ ਵਲੋਂ 21 ਮੈਂਬਰੀ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਸਕੂਲ ਚਮਿਆਰੀ ਦਾ ਅਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।