28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਅਣਪਛਾਤੇ ਵਿਅਕਤੀ ਵਲੋਂ ਪਿਸਟਲ ਚੋਰੀ

ਅਜੀਤ ਡੈਸਕ 20-04-2026
ਤਰਨ ਤਾਰਨ, 19 ਅਪ੍ਰੈਲ (ਪਰਮਜੀਤ ਜੋਸ਼ੀ)-ਇਕ ਅਣਪਛਾਤੇ ਵਿਅਕਤੀ ਵਲੋਂ ਢਾਬੇ ਦੇ ਮਾਲਕ ਦਾ ਪਿਸਟਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਸਰਹਾਲੀ ਦੇ ਏ.ਐਸ.ਆਈ. ਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਬਲਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਜੋਧਪੁਰ ਰੋਡ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਬੱਲ ਸੰਧੂ ਪੰਜਾਬੀ ਨਾਂਅ ਦਾ ਢਾਬਾ, ਜੋ ਕਿ ਖਾਰਾ ਪੁਲ ਨੇੜ੍ਹੇ ਖੋਲਿਆ ਹੈ | ਉਸ ਦਾ ਇਕ ਲਾਇਸੰਸੀ 32 ਬੋਰ ਰਿਵਾਲਵਰ, ਜੋ ਉਹ ਰੋਜ਼ਾਨਾ ਦੀ ਤਰ੍ਹਾਂ ਢਾਬੇ 'ਤੇ ਲੈ ਕੇ ਆਉਂਦਾ ਸੀ | ਮਿਤੀ 2 ਅਪ੍ਰੈਲ 2026 ਨੂੰ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੇ ਢਾਬੇ 'ਤੇ ਆਇਆ ਤੇ ਆਪਣਾ ਪਿਸਟਲ ਦਫ਼ਤਰ ਵਿਚ ਬੈੱਡ ਦੇ ਸਰਹਾਣੇ ਥੱਲੇ ਰੱਖ ਦਿੱਤਾ ਅਤੇ ਉਹ ਸ਼ਾਮ ਨੂੰ ਵਕਤ ਕਰੀਬ 6 ਵਜੇ ਆਪਣੇ ਘਰ ਨੂੰ ਜਾਣ ਲੱਗਾ ਤਾਂ ਉਸ ਦਾ ਪਿਸਟਲ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ | ਇਸ ਸੰਬੰਧੀ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਲਾਹਣ ਸਮੇਤ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮਹਾਂ ਸਿਖਲਾਈ ਅਭਿਆਨ ਤਹਿਤ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।