ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਵਿਅਕਤੀ ਦੀ ਜ਼ਮੀਨ ਵਿਚੋਂ ਕੁਝ ਵਿਅਕਤੀਆਂ ਵਲੋਂ ਕਣਕ ਵੱਢ ਕੇ ਫਰਾਰ ਹੋਣ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਵਲਟੋਹਾ ਵਿਖੇ ਰਵੇਲ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਫਤਿਹਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ 15 ਅਪ੍ਰੈਲ ਨੂੰ ਮੈਂ ਆਪਣੇ ਘਰ ਵਿਚ ਹਾਜ਼ਰ ਸੀ ਕਿ ਕੰਵਲਜੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਜੋ ਟਰੈਕਟਰ ਚਲਾ ਰਿਹਾ ਸੀ ਅਤੇ ਬਾਕੀ ਉਸ ਨਾਲ ਜਸ਼ਨਪ੍ਰੀਤ ਸਿੰਘ ਪੁੱਤਰ ਰਸ਼ਪਾਲ ਸਿੰਘ, ਕੋਮਲਪ੍ਰੀਤ ਸਿੰਘ ਪੁੱਤਰ ਮੁਖਤਿਆਰ ਸਿੰਘ, ਮੁਖਤਿਆਰ ਸਿੰਘ ਪੁੱਤਰ ਦਰਬਾਰਾ ਸਿੰਘ, ਰਸ਼ਪਾਲ ਸਿੰਘ ਪੁੱਤਰ ਦਰਬਾਰਾ ਸਿੰਘ, ਦਰਬਾਰਾ ਸਿੰਘ ਪੁੱਤਰ ਮੂਰਤਾ ਸਿੰਘ ਵਾਸੀਅਨ ਫਤਹਿਪੁਰ ਨਵਾਂ ਪਿੰਡ ਨੇ ਉਸ ਦੀ ਮਾਲਕੀ ਜ਼ਮੀਨ ਵਿਚੋਂ ਕਣਕ ਵੱਢ ਕੇ ਫਰਾਰ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਸੁਨੀਲ ਦੱਤ ਨੇ ਕਿਹਾ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |