20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀਆਂ ਨੇ ਦਸਤਾਰ ਮੁਕਾਬਲਿਆਂ 'ਚੋਂ ਮਾਰੀਆਂ ਮੱਲਾਂ

ਅਜੀਤ ਡੈਸਕ 21-04-2026
ਝਬਾਲ, 20 ਅਪ੍ਰੈਲ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀਆਂ ਨੇ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਬੀਤੇ ਦਿਨੀਂ ਕਰਵਾਏ ਗਏ ਇਲਾਕੇ ਦੇ ਇੰਟਰ ਸਕੂਲ ਦਸਤਾਰ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਨਰੀਤ ਬਾਵਾ ਨੇ ਦੱਸਿਆ ਕਿ ਪਹਿਲਾ ਗਰੁੱਪ ਛੇਵੀਂ ਤੋਂ ਅੱਠਵੀਂ ਵਿਚੋਂ ਨਰਿੰਦਰਜੋਤ ਸਿੰਘ ਨੇ ਪਹਿਲਾ ਸਥਾਨ, ਨਾਜ਼ਵੀਰ ਸਿੰਘ ਨੇ ਦੂਜਾ ਸਥਾਨ, ਦੂਜੇ ਗਰੁੱਪ ਨੌਵੀਂ ਤੇ ਦਸਵੀਂ ਵਿਚੋਂ ਸਾਹਿਬਾਜਦੀਪ ਸਿੰਘ ਨੇ ਪਹਿਲਾ ਸਥਾਨ, ਅੰਮਿ੍ਤਪਾਲ ਸਿੰਘ ਨੇ ਦੂਜਾ ਸਥਾਨ ਅਤੇ ਤੀਜਾ ਗਰੁੱਪ ਗਿਆਰਵੀਂ ਤੇ ਬਾਰਵੀਂ ਵਿਚੋਂ ਅਨੂਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ਼ਿਰਕਤ ਕੀਤੀ | ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 3100 ਰੁਪਏ, ਦੂਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 2100 ਰੁਪਏ ਨਗਦ ਰਾਸ਼ੀ, ਦਸਤਾਰ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਵਿਦਿਆਰਥੀਆਂ ਨੂੰ ਸਰਦਾਰ ਪੱਗੜੀ ਹਾਊਸ, ਅੱਡਾ ਝਬਾਲ ਦੇ ਕਰਮਜੀਤ ਸਿੰਘ ਸੋਨੀ ਵਲੋਂ ਵਿਸ਼ੇਸ਼ ਤੌਰ 'ਤੇ ਆਪਣੀ ਦੁਕਾਨ ਤੋਂ ਪੱਗਾਂ ਦੇ ਕੇ ਇਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਪਿ੍ੰਸੀਪਲ ਸ਼੍ਰੀਮਤੀ ਅਨੂਰੀਤ ਬਾਵਾ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਬਾਣੀ-ਬਾਣੇ ਦੇ ਧਾਰਨੀ ਹੋ ਕੇ ਰਹਿਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਬੇਅਦਬੀ ਸੋਧ ਬਿੱਲ ਬਣਿਆ ਕਾਨੂੰਨ ਮਾਨ ਸਰਕਾਰ ਦਾ ਇਤਿਹਾਸਕ ਕਦਮ- ਪ੍ਰੋ. ਹਰਪ੍ਰੀਤ ਕੋਟ <br/> ਅਗਲੀ ਖ਼ਬਰ ਨਿਰਮਾਣ ਮਜ਼ਦੂਰਾਂ ਦੀ ਸੇਵਾ ਕੇਂਦਰਾਂ 'ਚ ਹੋ ਰਹੀ ਖੱਜਲ ਖੁਆਰੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ -ਕਾਮਰੇਡ ਗੋਹਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।