21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰਾਜੈਕਟ ਦਾ ਲਿਆ ਜਾਇਜ਼ਾ

ਅਜੀਤ ਡੈਸਕ 21-04-2026
ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲਗਪਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ ਦੀ ਲਾਗਤ ਨਾਲ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜੋ ਕਿ ਹਲਕਾ ਪੱਟੀ ਅਤੇ ਹਲਕਾ ਖੇਮਕਰਨ ਦੇ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਾਣੀ ਦੀ ਬੱਚਤ ਕਰਨਾ, ਰਿਸਾਅ ਨੂੰ ਘਟਾਉਣਾ ਅਤੇ ਸਿੰਚਾਈ ਪ੍ਰਣਾਲੀ ਨੂੰ ਹੋਰ ਕੁਸ਼ਲ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਇਸ ਲਾਈਨਿੰਗ ਕਾਰਜ ਨਾਲ ਲਗਪਗ 45000 ਏਕੜ ਖੇਤੀਬਾੜੀ ਜ਼ਮੀਨ ਨੂੰ ਸਿੱਧਾ ਲਾਭ ਪ੍ਰਾਪਤ ਹੋਵੇਗਾ | ਉਨ੍ਹਾਂ ਕਿਹਾ ਕਿ ਪਾਣੀ ਦੀ ਸਮੇਂ ਸਿਰ ਅਤੇ ਬਰਾਬਰ ਵੰਡ ਨਾਲ ਕਿਸਾਨਾਂ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ ਅਤੇ ਫ਼ਸਲਾਂ ਦੀ ਗੁਣਵੱਤਾ ਵੀ ਸੁਧਰੇਗੀ | ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਅਧੀਨ ਰਸੂਲਪੁਰ ਡਿਸਟ੍ਰੀਬਿਊਟਰੀ ਨਾਲ ਜੁੜੇ ਕਈ ਪਿੰਡਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਵਿਚ ਪੱਟੀ ਹਲਕੇ ਦੇ ਲੌਹਕਾ, ਕੈਰੋਂ, ਬਾਹਮਣੀ ਵਾਲਾ, ਪੱਟੀ ਸ਼ਹਿਰ ਦਾ ਰਕਬਾ, ਠੱਕਰਪੁਰਾ, ਚੂਸਲੇਵੜ੍ਹ, ਧਾਰੀਵਾਲ, ਭੱਗੂਪੁਰ, ਚੀਮਾ ਕਲਾਂ, ਸੈਦੋਂ, ਬਰਵਾਲਾ, ਜੌੜ ਸਿੰਘ ਵਾਲਾ, ਦੁੱਬਲੀ, ਕਾਲੇਕੇ ਅਤੇ ਹਲਕਾ ਵਲਟੋਹਾ ਦੇ ਬਹੁਤ ਸਾਰੇ ਪਿੰਡ ਸ਼ਾਮਿਲ ਹਨ, ਜਿਥੋਂ ਦੇ ਕਿਸਾਨਾਂ ਨੂੰ ਪਾਣੀ ਦੀ ਉਪਲਬੱਧਤਾ ਵਿਚ ਸੁਧਾਰ ਦੇ ਨਾਲ- ਨਾਲ ਖੇਤੀ ਦੀ ਲਾਗਤ ਘਟਣ ਅਤੇ ਆਮਦਨ ਵਿਚ ਵਾਧਾ ਹੋਣ ਦੀ ਉਮੀਦ ਹੈ | ਇਸ ਮੌਕੇ ਐਕਸੀਅਨ ਦਿਲਪ੍ਰੀਤ ਸਿੰਘ, ਐਸ.ਡੀ.ਓ. ਮੁਕੇਸ਼ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਪ੍ਰਕਾਸ਼ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਗਿੱਲ, ਔਜਲਾ, ਡਿੰਪਾ, ਅਟਵਾਲ, ਭਲਾਈਪੁਰ, ਬ੍ਰਹਮਪੁਰਾ, ਰਵੀਕਰਨ ਕਾਹਲੋਂ... ਅਗਲੀ ਖ਼ਬਰ ਸੇਰੋਂ ਤੋਂ ਮੁੰਡਾ ਪਿੰਡ ਨੂੰ ਜਾਂਦੀ ਸੜਕ ਦਾ ਬੁਰਾ ਹਾਲ, ਸਾਲ ਤੋਂ ਪਹਿਲਾਂ ਹੀ ਸੜਕ ਹੋਈ ਖੇਰੂੰ-ਖੇਰੰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।