21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ੍ਰੀ ਗੁਰੂ ਅਰਜਨ ਦੇਵ ਸੁਸਾਇਟੀ ਨੇ ਖੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 21-04-2026
ਤਰਨ ਤਾਰਨ, 20 ਅਪ੍ਰੈਲ (ਇਕਬਾਲ ਸਿੰਘ ਸੋਢੀ)-ਗੁਰਦੁਆਰਾ ਲਕੀਰ ਸਾਹਿਬ ਫਤਿਹਚੱਕ ਤਰਨ ਤਾਰਨ ਵਿਖੇ ਐਤਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਸਮੇਂ-ਸਮੇਂ 'ਤੇ ਜ਼ਿਲ੍ਹੇ ਭਰ ਵਿਚ ਖੂਨਦਾਨ ਕੈਂਪ ਲਗਾਏ ਜਾਂਦੇ ਹਨ ਅਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਜਰੂਰਤਮੰਦ ਵਿਅਕਤੀ ਜਿਸ ਨੂੰ ਖੂਨ ਦੀ ਜਰੂਰਤ ਹੈ, ਉਸ ਨੂੰ ਖੂਨ ਮਿਲ ਸਕੇ ਅਤੇ ਉਸਦੀ ਜਿੰਦਗੀ ਬਚ ਸਕੇ | ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਉਨ੍ਹਾਂ ਵਲੋਂ ਗੁਰਦੁਆਰਾ ਲਕੀਰ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਹੈ, ਜਿਸ ਵਿਚ ਪ੍ਰਕਾਸ਼ ਹਸਪਤਾਲ ਦੀ ਟੀਮ ਪਹੁੰਚੀ ਅਤੇ ਕੈਂਪ ਦੌਰਾਨ ਕਈ ਯੂਨਿਟ ਖੂਨ ਇਕੱਠਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮੇਜਰ ਸਿੰਘ ਵਲੋਂ ਪ੍ਰਕਾਸ਼ ਹਸਪਤਾਲ ਦੀ ਟੀਮ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਕੈਂਪ ਦੌਰਾਨ ਜਗਰੂਪ ਸਿੰਘ, ਗੁਰਸੇਵਕ ਸਿੰਘ, ਸੁਖਦੀਪ ਸਿੰਘ, ਰਾਜਵੰਤ ਕੌਰ, ਪ੍ਰਭਦੀਪ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ |

ਪਿਛਲੀ ਖ਼ਬਰ ਬੇਅਦਬੀ ਬਾਰੇ ਸੋਧ ਬਿੱਲ ਪਾਸ ਕਰਨਾ ਮਾਨ ਸਰਕਾਰ ਦਾ ਇਤਿਹਾਸਕ ਕਦਮ-ਗਿੱਲ, ਢੋਟੀ <br/> ਅਗਲੀ ਖ਼ਬਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।