23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੋਇੰਦਵਾਲ ਜੇਲ੍ਹ 'ਚੋਂ ਨਸ਼ੀਲੇ ਪਦਾਰਥ ਬਰਾਮਦ

ਅਜੀਤ ਡੈਸਕ 07-05-2026
ਤਰਨ ਤਾਰਨ, 6 ਮਈ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਆਈ ਕਿ 3 ਮਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਟਾਵਰ ਨੰਬਰ-4 ਅਤੇ ਟਾਵਰ ਨੰਬਰ 5 ਦੇ ਪਿੱਛੇ ਲਵਾਰਿਸ ਹਾਲਤ ਵਿਚ 8 ਪੈਕੇਟ ਬਰਾਮਦ ਹੋਇਆ ਹੈ, ਜਿਸ ਵਿਚੋਂ 260 ਨਸ਼ੀਲੇ ਕੈਪਸੂਲ, 19 ਪੁੜੀਆਂ ਤੰਬਾਕੂ, 35 ਬੰਡਲ ਬੀੜੀਆਂ, 6 ਪੁੜੀਆਂ ਕੂਲਲਿੱਪ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 18 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਟਾਵਰ ਨੰਬਰ 5 ਅਤੇ 6 ਦੇ ਵਿਚਾਕਰ ਤੋਂ ਬਾਹਰੋਂ ਕੁਝ ਪੈਕੇਟ ਸੁੱਟੇ ਗਏ | ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ 5 ਲਵਾਰਿਸ ਪੈਕੇਟ ਅਤੇ 5 ਬੋਤਲਾਂ ਸ਼ਰਾਬ ਬਰਾਮਦ ਹੋਈਆਂ | ਇਨ੍ਹਾਂ ਪੈਕੇਟਾਂ ਵਿਚ 12 ਪੈਕੇਟ ਤੰਬਾਕੂ, 160 ਨਸ਼ੀਲੇ ਕੈਪਸੂਲ, 24 ਬੀੜੀਆਂ ਦੇ ਬੰਡਲ ਅਤੇ 1 ਪੈਕੇਟ ਸਿਗਰੇਟ ਲਵਾਰਿਸ ਹਾਲਤ ਵਿਚ ਮਿਲੇ | ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਇਹ ਸਮਾਨ ਕਿਸ ਤਰ੍ਹਾਂ ਪਹੁੰਚਿਆ |
ਪਿਛਲੀ ਖ਼ਬਰ ਸੀ. ਜੇ. ਐੱਮ. ਕਿਰਨ ਜੋਤੀ ਵਲੋਂ ਸੈਂਟਰਲ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਨਾਲ ਕੁੱਟਮਾਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।