15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਕੌਂਸਲ ਦਫ਼ਤਰ ਅੱਗੇ ਕੱਚੇ ਕਾਮਿਆਂ ਵਲੋਂ ਕੀਤੀ ਹੜਤਾਲ ਦੂਜੇ ਦਿਨ ਵੀ ਰਹੀ ਜਾਰੀ <br/>

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)—ਨਗਰ ਕੌਂਸਲ ਦਫ਼ਤਰ ਅੱਗੇ ਕੱਚੇ ਕਾਮਿਆਂ ਵਲੋਂ ਕੀਤੀ ਗਈ ਹੜ੍ਹਤਾਲ ਦੂਜੇ ਦਿਨ ਵੀ ਜਾਰੀ ਰਹੀ, ਜਿਸ ਦੀ ਪ੍ਰਧਾਨਗੀ ਪ੍ਰਧਾਨ ਬਲਵਿੰਦਰ ਸਿੰਘ ਤੇ ਵਾਈਸ ਪ੍ਰਧਾਨ ਰਾਮ ਪ੍ਰਕਾਸ਼ ਨੇ ਕੀਤੀ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਮੂਹ ਮੁਲਾਜ਼ਮਾਂ ਨੇ ਮੁਕੰਮਲ ਹੜਤਾਲ ਕੀਤੀ ਹੈ, ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ, ਜਿਸ ਨੇ ਸਰਕਾਰ ਬਣਨ ਤੋਂ ਪਹਿਲਾਂ ਕਿਹਾ ਸੀ ਕਿ ਜੇ ਸਾਡੀ ਸਰਕਾਰ ਹੋਂਦ ਵਿਚ ਆਈ ਤਾਂ ਇਹ ਹਰਾ ਪੈਨ ਮੁਲਾਜ਼ਮਾਂ ਲਈ ਹੈ, ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਪੰਜਾਬ ਵਿਚ 80 ਫ਼ੀਸਦੀ ਮੁਲਾਜ਼ਮ ਕੱਚੇ ਹਨ, ਜਿੰਨਾਂ ਨੂੰ ਸਿਰਫ਼ ਨਿਗੂਣੀ ਤਨਖ਼ਾਹ ਹੀ ਦਿੱਤੀ ਜਾ ਰਹੀ ਹੈ | ਇਸ ਮਹਿੰਗਾਈ ਵਿਚ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੋ ਰਿਹਾ ਹੈ | ਸਰਕਾਰ ਨੇ ਨਾ ਹੀ ਮੁਲਾਜ਼ਮ ਪੱਕੇ ਕੀਤੇ ਅਤੇ ਨਾ ਹੀ ਠੇਕੇਦਾਰੀ ਸਿਸਟਮ ਬੰਦ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ | ਇਸ ਮੌਕੇ ਬਲਜਿੰਦਰ ਸਿੰਘ ਦੋਬਲੀਆ, ਜ਼ਿਲ੍ਹਾ ਕੈਸ਼ੀਅਰ ਦਵਿੰਦਰ ਸਿੰਘ, ਪੈਨਸ਼ਨ ਯੂਨੀਅਨ ਦੇ ਕੈਸ਼ੀਅਰ ਬਲਦੇਵ ਸਿੰਘ ਖੱਬੇ ਡੋਗਰਾ, ਜੱਜਪਾਲ, ਲਛਮਣ, ਸੁਰਜੀਤ ਕੁਮਾਰ, ਸੋਨੀਆ, ਭੋਲੀ, ਸਾਹਿਬ ਸਿੰਘ, ਪ੍ਰਦੀਪ ਸਿੰਘ, ਕਮਲੇਸ਼, ਸੰਤੋਖ ਸ਼ਰਮਾ, ਕਾਲਾ, ਕਿਸ਼ਨ, ਰਾਜ ਕੁਮਾਰ, ਬਖਸ਼ੀਸ਼ ਸਿੰਘ, ਹਰਜੀਤ ਸਿੰਘ, ਸਵਰਾਜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੇਮਕਰਨ ਹਲਕੇ 'ਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਪੱਟੀ ਵਿਖੇ ਕਾਂਗਰਸੀ ਆਗੂਆਂ ਨਾਲ ਨਗਰ ਕੌਂਸਲ ਚੋਣਾਂ ਸੰਬੰਧੀ ਕੀਤਾ ਵਿਚਾਰ ਵਟਾਂਦਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।