15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਖੇਮਕਰਨ ਹਲਕੇ 'ਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ <br/>

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਖੇਮਕਰਨ ਵਿਧਾਨ ਸਭਾ ਹਲਕੇ ਵਿਚ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਮੁਹਿੰਮ ਦਾ ਉਦਘਾਟਨ ਪਿੰਡ ਸੁਰਸਿੰਘ ਵਿਖੇ ਵਿਧਾਇਕ ਸਰਵਣ ਸਿੰਘ ਧੁੰਨ ਵਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਤੇ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿਚ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ | ਇਸ ਦੌਰਾਨ ਮਹਿਲਾਵਾਂ ਨੂੰ ਯੋਜਨਾ ਸੰਬੰਧੀ ਯੋਗਤਾ, ਲੋੜੀਂਦੇ ਦਸਤਾਵੇਜ਼ ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਆਂਗਣਵਾੜੀ ਵਰਕਰਾਂ ਅਤੇ ਵਿਭਾਗੀ ਟੀਮਾਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫਸਰ ਰਾਜੀਵ ਢਾਂਡਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਬਲਾਕਾਂ ਵਿਚ ਵੀ ਰਜਿਸਟ੍ਰੇਸ਼ਨ ਕੈਂਪ ਲਗਾ ਕੇ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ | ਇਸ ਮੌਕੇ ਐੱਸ. ਡੀ. ਐੱਮ. ਜਗਦੀਪ ਸਿੰਘ, ਸੀ. ਡੀ. ਪੀ. ਓ. ਗਗਨਦੀਪ ਸਿੰਘ, ਸਰਪੰਚ ਦਿਲਬਾਗ ਸਿੰਘ ਅਤੇ ਕਿ੍ਪਾਲ ਸਿੰਘ, ਬਲਾਕ ਸਮਿਤੀ ਚੇਅਰਮੈਨ ਸੁਖਦੇਵ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ, ਸੁਪਰਵਾਈਜ਼ਰ ਕੋਮਲਜੀਤ ਕੌਰ, ਆਂਗਣਵਾੜੀ ਵਰਕਰ ਨਰਿੰਦਰ ਕੌਰ ਤੇ ਪੋਸ਼ਣ ਅਭਿਆਨ ਕੋਆਰਡੀਨੇਟਰ ਹਰਚੰਦ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |

ਪਿਛਲੀ ਖ਼ਬਰ ਪੁਲਿਸ ਵਾਲੀ ਗੱਡੀ ਅੱਗੇ ਆਵਾਰਾ ਡੰਗਰ ਆਉਣ ਨਾਲ ਥਾਣੇਦਾਰ ਜ਼ਖ਼ਮੀ <br/> ਅਗਲੀ ਖ਼ਬਰ ਨਗਰ ਕੌਂਸਲ ਦਫ਼ਤਰ ਅੱਗੇ ਕੱਚੇ ਕਾਮਿਆਂ ਵਲੋਂ ਕੀਤੀ ਹੜਤਾਲ ਦੂਜੇ ਦਿਨ ਵੀ ਰਹੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।