15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੁਲਿਸ ਵਾਲੀ ਗੱਡੀ ਅੱਗੇ ਆਵਾਰਾ ਡੰਗਰ ਆਉਣ ਨਾਲ ਥਾਣੇਦਾਰ ਜ਼ਖ਼ਮੀ <br/>

ਅਜੀਤ ਡੈਸਕ 08-05-2026
ਝਬਾਲ, 7 ਮਈ (ਸੁਖਦੇਵ ਸਿੰਘ)—ਬੀਤੀ ਰਾਤ ਝਬਾਲ ਵਿਖੇ ਸਥਿਤ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਪੁਲਿਸ ਦੀ ਹੈਲਪ ਲਾਈਨ 112 ਨੰਬਰ ਵਾਲੀ ਗੱਡੀ ਅੱਗੇ ਆਵਾਰਾ ਪਸ਼ੂ ਆ ਜਾਣ ਕਰਕੇ ਗੱਡੀ ਬਿਜਲੀ ਦੇ ਖੰਭੇ ਵਿਚ ਜਾ ਵੱਜੀ, ਜਿਸ ਨਾਲ ਖੰਭਾਂ ਟੁੱਟ ਕੇ ਜ਼ਮੀਨ 'ਤੇ ਜਾ ਡਿੱਗਾ ਅਤੇ ਗੱਡੀ ਦਾ ਚਾਲਕ ਥਾਣੇਦਾਰ ਬਾਜ਼ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਜੇਰੇ ਇਲਾਜ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ | ਹਸਪਤਾਲ ਵਿਚ ਦਾਖ਼ਲ ਥਾਣੇਦਾਰ ਬਾਜ਼ ਸਿੰਘ ਨੇ ਦੱਸਿਆ ਕਿ ਡਿਊਟੀ ਦੌਰਾਨ ਉਹ ਰਾਤ ਵੇਲੇ ਤਰਨ ਤਾਰਨ ਤੋਂ ਥਾਣਾ ਸਰਾਏ ਅਮਾਨਤ ਖਾਂ ਵਿਖੇ ਜਾ ਰਿਹਾ ਸੀ, ਜਦੋਂ ਉਹ ਝਬਾਲ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਪੁੱਜਾ ਤਾਂ ਗੱਡੀ ਅੱਗੇ ਅਚਾਨਕ ਆਵਾਰਾ ਪਸ਼ੂ ਆ ਗਿਆ, ਜਿਸ ਨਾਲ ਗੱਡੀ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਬਿਜਲੀ ਦੇ ਖੰਭੇ ਵਿਚ ਜਾ ਵੱਜੀ, ਜਿਸ ਨਾਲ ਉਹ ਜ਼ਖਮੀ ਹੋ ਗਿਆ | ਥਾਣੇਦਾਰ ਨੇ ਦੱਸਿਆ ਕਿ ਗੱਡੀ ਦੇ ਏਅਰ ਬੈਗ ਖੁੱਲ੍ਹਣ ਨਾਲ ਜਾਨੀ ਨੁਕਸਾਨ ਹੋਣੋਂ ਬਚ ਗਿਆ | ਮੌਕੇ 'ਤੇ ਇਕੱਤਰ ਹੋਏ ਲੋਕਾਂ ਨੇ ਉਸਨੂੰ ਗੱਡੀ ਵਿਚੋਂ ਕੱਢ ਕੇ ਪ੍ਰਾਈਵੇਟ ਹਸਪਤਾਲ ਵਿਖੇ ਜੇਰੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ, ਜਦੋਂ ਕਿ ਗੱਡੀ ਬੁਰੀ ਤਰ੍ਹਾਂ ਟੁੱਟ ਗਈ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ <br/> ਅਗਲੀ ਖ਼ਬਰ ਖੇਮਕਰਨ ਹਲਕੇ 'ਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।