15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਕੌਂਸਲ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ <br/>

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਤਰਨ ਤਾਰਨ ਦੇ ਕਰਮਚਾਰੀਆਂ ਵਲੋਂ ਬੀਤੇ ਦਿਨ ਤੋਂ ਕੀਤੀ ਜਾ ਰਹੀ ਹੜਤਾਲ ਕਾਰਨ ਸ਼ਹਿਰ ਵਿਚ ਸਾਫ਼-ਸਫ਼ਾਈ ਦਾ ਕੰਮ ਰੁਕਣ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਬਾਜ਼ਾਰਾਂ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਜਿਥੇ ਸ਼ਹਿਰ ਨਿਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਦੁਕਾਨਦਾਰ ਵੀ ਪ੍ਰੇਸ਼ਾਨ ਹਨ | ਨਗਰ ਕੌਂਸਲ ਦਫ਼ਤਰ ਤਰਨ ਤਾਰਨ ਅੱਗੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਜਿਵੇਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ, ਠੇਕੇਦਾਰੀ ਸਿਸਟਮ ਬੰਦ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨ, ਤਰਸ ਦੇ ਅਧਾਰ 'ਤੇ ਨੌਕਰੀਆਂ ਦੇਣ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਹੜਤਾਲ ਜਾਰੀ ਰਹੇਗੀ | ਹੜਤਾਲ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚ ਸਾਫ਼ ਸਫਾਈ ਕਰਨ ਵਾਲੇ ਮੁਲਾਜਮਾਂ ਦੇ ਨਾ ਆਉਣ ਕਾਰਨ ਜਗ੍ਹਾ-ਜਗ੍ਹਾ ਕੂੜਾ ਪਿਆ ਹੋਇਆ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ | ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕਰਦਿਆਂ ਕਿਹਾ ਕਿ ਨਗਰ ਕੌਂਸਲ ਸਫ਼ਾਈ ਸੇਵਕਾਂ ਦੀਆਂ ਮੰਗਾਂ ਉਪਰ ਧਿਆਨ ਦਿੱਤਾ ਜਾਵੇ ਤਾਂ ਜੋ ਹੜਤਾਲ ਖਤਮ ਹੋ ਸਕੇ ਤੇ ਸ਼ਹਿਰ ਵਿਚ ਸਾਫ਼-ਸਫ਼ਾਈ ਦੇ ਕੰਮ ਹੋ ਸਕਣ |

ਪਿਛਲੀ ਖ਼ਬਰ ਅਕਾਲੀ ਦਲ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾਅ ਕੇ ਰੱਖਿਆ- ਮੁੱਖ ਮੰਤਰੀ ਭਗਵੰਤ ਮਾਨ <br/> ਅਗਲੀ ਖ਼ਬਰ ਪੁਲਿਸ ਵਾਲੀ ਗੱਡੀ ਅੱਗੇ ਆਵਾਰਾ ਡੰਗਰ ਆਉਣ ਨਾਲ ਥਾਣੇਦਾਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।