ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ 'ਤੇ ਪੈਂਦੇ ਕਸਬਾ ਸਰਾਏ ਅਮਾਨਤ ਖਾਂ ਅਤੇ ਖਾਲੜਾ ਵਿਖੇ ਪੁਲਿਸ ਵਲੋਂ ਹੈਰੋਇਨ ਅਤੇ 2 ਡਰੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪਿੰਡ ਕਲਸ ਵਿਖੇ ਪੁੱਜੇ ਤਾਂ ਸਰਚ ਦੌਰਾਨ ਉਨ੍ਹਾਂ ਨੂੰ ਇਕ ਕਿਲੋ 118 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਇਸ ਸੰਬੰਧ ਵਿਚ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐ ਫ 115 ਬਟਾਲੀਅਨ ਦੇ ਕੰਪਨੀ ਕਮਾਂਡਰ ਅਮਿਤ ਪ੍ਰਕਾਸ਼ ਸਿੰਘ ਨੇ ਸੂਚਨਾ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਕਲਸੀਆਂ ਖੁਰਦ ਦੇ ਖੇਤ ਵਿਚ ਇਕ ਡਰੋਨ ਡਿੱਗਾ ਪਿਆ ਹੈ ਤਾਂ ਤੁਰੰਤ ਉਹ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਨਾਲ ਲੈ ਕੇ ਮੌਕੇ 'ਤੇ ਰੁੱਜੇ ਤਾਂ ਇਕ ਡਰੋਨ ਬਰਾਮਦ ਹੋਇਆ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀ.ਐੱਸ.ਐੱਫ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਸਮੇਤ ਪੁਲਿਸ ਪਾਰਟੀ ਨਾਲ ਪੁੱਲ ਸੂਆ ਡੱਲ ਮੌਜੂਦ ਸਨ ਤਾਂ ਉਸ ਸਮੇਂ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਆ ਰਹੇ ਸਨ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਪੀਲੇ ਰੰਗ ਦੇ ਪੈਕੇਟ ਸੁੱਟ ਕੇ ਭੱਜਣ ਵਿਚ ਕਾਮਯਬ ਹੋ ਗਏ | ਜਦੋਂ ਸੁੱਟੇ ਹੋਏ ਪੈਕੇਟ ਨੂੰ ਖੋਲ ਕੇ ਚੈਕ ਕੀਤਾ ਗਿਆ ਤਾਂ ਉਸ ਵਿਚੋਂ ਇਤ ਪਿਸਟਲ ਸਮੇਤ ਮੈਗਜੀਨ ਬਰਾਮਦ ਹੋੲਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |