15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਭਗਵੰਤ ਮਾਨ ਕਰਦੇ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਦੇ ਸਵਾਲਾਂ ਦਾ ਸਾਹਮਣਾ- ਖ਼ਾਲਸਾ

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)—ਫੇਰੂਮਾਨ ਚੌਂਕ ਰਈਆ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 'ਸ਼ੁਕਰਾਨਾ ਯਾਤਰਾ' ਮੌਕੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਮਾਤਾ ਬੀਬੀ ਬਲਵਿੰਦਰ ਕੌਰ ਵਲੋਂ ਨੇ ਭਗਵੰਤ ਮਾਨ ਨੂੰ ਜੋ ਸਵਾਲ ਕੀਤੇ ਗਏ ਹਨ, ਮੁੱਖ ਮੰਤਰੀ ਉਨ੍ਹਾਂਾਂ ਸਵਾਲਾਂ ਦਾ ਜਵਾਬ ਦੇਣ ਤੋਂ ਬਿਨਾਂ ਹੀ ਚਲੇ ਗਏ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੁਲਦਮਨਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਮਾਤਾ ਬਲਵਿੰਦਰ ਕੌਰ ਨੇ ਮੈਂਬਰ ਪਾਰਲੀਮੈਂਟ ਅੰਮਿ੍ਤਪਾਲ ਸਿੰਘ ਦੀ ਐਨ.ਐਸ.ਏ. ਟੁੱਟਣ ਤੋਂ ਬਾਅਦ ਵੀ ਉਸ ਨੂੰ ਪੰਜਾਬ ਵਿਚ ਨਾ ਲਿਆਉਣ ਦੇ ਮੁੱਖ ਮੰਤਰੀ ਪਾਸੋਂ ਸਵਾਲ ਪੁੱਛੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਚੁਣੇ ਹੋਏ ਮੈਂਬਰ ਪਾਰਲੀਮੈਂਟ ਨੂੰ ਆਪਣੇ ਹੀ ਸੂਬੇ ਤੋਂ ਦੂਰ ਕਿਉਂ ਰੱਖਿਆ ਗਿਆ ਹੈ | ਜਿਵੇਂ ਹੀ ਭਗਵੰਤ ਮਾਨ ਨੂੰ ਇਹ ਅਹਿਸਾਸ ਹੋਇਆ ਕਿ ਸਵਾਲ ਪੁੱਛਣ ਵਾਲੀ ਔਰਤ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਮਾਤਾ ਹਨ, ਤਾਂ ਉਹ ਕਿਸੇ ਵੀ ਸਵਾਲ ਦਾ ਜਵਾਬ ਦੇਣ ਦੀ ਹਿੰਮਤ ਨਾ ਕਰ ਸਕਿਆ | ਭਾਈ ਖਾਲਸਾ ਨੇ ਕਿਹਾ ਪੰਜਾਬ ਦੀ ਸਰਕਾਰ ਦਿੱਲੀ ਦੇ ਇਸ਼ਾਰਿਆਂ 'ਤੇ ਕੱਠਪੁਲਤੀ ਵਾਂਗ ਨੱਚ ਰਹੀ ਹੈ ਅਤੇ ਪੰਜਾਬ ਦੇ ਨੌਜਵਾਨਾਂ, ਸਿੱਖ ਕੌਮ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਪਰ ਪੰਜਾਬ ਦੀਆਂ ਮਾਵਾਂ-ਭੈਣਾਂ ਹੁਣ ਚੁੱਪ ਨਹੀਂ ਬੈਠਣਗੀਆਂ | ਹਰ ਘਰ ਵਿਚੋਂ ਅੰਮਿ੍ਤਪਾਲ ਸਿੰਘ ਦੀ ਰਿਹਾਈ ਅਤੇ ਪੰਜਾਬ ਦੇ ਹੱਕਾਂ ਲਈ ਆਵਾਜ਼ ਉੱਠ ਰਹੀ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਲਿਆ ਭਾਗ <br/> ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਸ਼ੁਕਰਾਨਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਵੱਡੇ ਕਾਫ਼ਲੇ ਸਮੇਤ ਹੋਏ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।