15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ੍ਰੀ ਗੁਰੂ ਅਮਰਦਾਸ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਲਿਆ ਭਾਗ <br/>

ਅਜੀਤ ਡੈਸਕ 08-05-2026
ਫਤਿਆਬਾਦ, 7 ਮਈ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਵਿਦਿਅਕ ਸੰਸਥਾ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਦੇ ਵਿਦਿਆਰਥੀਆਂ ਨੇ ਫਤਿਆਬਾਦ ਵਿਖੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਗੁਰਦਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਲੋਂ ਹਰ ਸਾਲ ਕਰਵਾਏ ਜਾਂਦੇ ਕੀਰਤਨ, ਗੁਰਬਾਣੀ ਕੰਠ ਅਤੇ ਲੈਕਚਰ ਮੁਕਾਬਲਿਆਂ ਵਿਚ ਵੱਧ ਚੜਕੇ ਭਾਗ ਲਿਆ | ਗੁਰਦਵਾਰਾ ਸਾਹਿਬ ਵਿਖੇ ਵਿਦਿਆਰਥੀਆਂ ਨੇ ਬਹੁਤ ਵਧੀਆ ਕੀਰਤਨ ਕੀਤਾ ਨੌਵੀਂ ਕਲਾਸ ਦੀ ਵਿਦਿਆਰਥਣ ਰੂਥਪਾਲ ਕੌਰ ਨੇ ਲੈਕਚਰ ਵਿਚ ਭਾਗ ਲਿਆ ਤੇ ਅੱਠਵੀਂ ਕਲਾਸ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਗੁਰਬਾਨੀ ਕੰਠ ਮੁਕਾਬਲੇ ਵਿਚ ਭਾਗ ਲਿਆ | ਅੱਠਵੀਂ ਕਲਾਸ ਦੀਆਂ ਵਿਦਿਆਰਥਣਾਂ ਸਹਿਜਦੀਪ ਕੌਰ, ਹਰਮਨਦੀਪ ਕੌਰ, ਰਵਲੀਨ ਕੌਰ, ਲਵਨੀਤ ਕੌਰ, ਬਲਜਿੰਦਰ ਕੌਰ, ਨਵਦੀਪ ਕੌਰ, ਪ੍ਰਭਜੋਤ ਸਿੰਘ ਨੇ ਕੀਰਤਨ ਵਿਚ ਭਾਗ ਲਿਆ | ਇਸ ਮੌਕੇ ਸਕੂਲ ਦੇ ਅਧਿਆਪਕ ਤੇ ਐਡਵੋਕੇਟ ਸਿਮਰਨਜੀਤ ਸਿੰਘ ਭਰੋਵਾਲ ਮੌਜੂਦ ਸਨ | ਸੰਸਥਾ ਦੇ ਐੱਮ.ਡੀ.ਸੁਰਜੀਤ ਸਿੰਘ ਭਰੋਵਾਲ ਨੇ ਦੱਸਿਆ ਕਿ ਸਾਡੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਹਰ ਇਕ ਮੁਕਾਬਲੇ ਵਿਚ ਭੇਜਿਆ ਜਾਂਦਾ ਹੈ, ਜਿਥੇ ਬੱਚੇ ਪੜ੍ਹਾਈ ਦੇ ਨਾਲ ਨਾਲ ਧਾਰਮਿਕ ਤੇ ਹੋਰ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਸਖਸ਼ੀਅਤ ਨੂੰ ਨਿਖਾਰਦੇ ਹਨ | ਸੁਖਮਨੀ ਸਾਹਿਬ ਸੁਸਾਇਟੀ ਫਤਿਆਬਾਦ ਵਲੋਂ ਵੀ ਵਿਦਿਆਰਥੀਆਂ ਨੂੰ ਮੈਮੇਟੋ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਜਾਅਲੀ ਪਾਸਪੋਰਟ ਬਣਾਉਣ 'ਤੇ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕਰਦੇ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਦੇ ਸਵਾਲਾਂ ਦਾ ਸਾਹਮਣਾ- ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।