ਤਰਨ ਤਾਰਨ, 7 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜੋਬਨਜੀਤ ਸਿੰਘ ਪੁੱਤਰ ਮੰਗਲ ਵਾਸੀ ਪੰਡੋਰੀ ਰਣ ਸਿੰਘ ਨੇ ਨਵਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ 313 ਆਜ਼ਾਦ ਨੰਗਰ 100 ਫੁੱਟੀ ਰੋਡ ਅੰਮਿ੍ਤਸਰ ਚੈਂਬਰ ਨੰਬਰ 113 ਕੋਰਟ ਕੰਪਲੈਕਸ ਅੰਮਿ੍ਤਸਰ ਰਾਹੀਂ ਆਪਣਆ ਨਾਮ ਅਤੇ ਜਨਮ ਤਾਰੀਖ ਬਦਲ ਕੇ ਮਨਪ੍ਰੀਤ ਸਿੰਘ ਮਹਿਰਾ ਪੁੱਤਰ ਮੰਗਲ ਸਿੰਘ ਵਾਸੀ ਪੰਡੋਰੀ ਰਣ ਸਿੰਘ ਦੇ ਨਾਮ ਜਾਅਲੀ ਪਾਸਪੋਰਟ ਬਣਾਇਆ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |