ਤਰਨ ਤਾਰਨ, 7 ਮਈ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਹਿਰ ਕਿਨਾਰੇ ਲੱਗੇ ਸਰਕਾਰੀ ਰੁੱਖ ਕੱਟਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਵਣ ਰੇਂਜ ਅਫਸਰ ਤਰਨ ਤਾਰਨ ਦਵਿੰਦਰ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨੂੰ ਵਣ ਗਾਰਡ ਬਲਜੀਤ ਸਿੰਘ ਅਤੇ ਸੰਜੀਵ ਕੁਮਾਰ ਬਲਾਕ ਅਫਸਰ ਨੇ ਇਕ ਰਿਪੋਰਟ ਦਿੱਤੀ ਕਿ ਉਨ੍ਹਾਂ ਵਲੋਂ ਕੇ.ਬੀ.ਐੱਲ. ਨਹਿਰ ਦੀ ਗਸ਼ਤ ਕਰਦੇ ਸਮੇਂ ਭੁੱਲਰ ਪੁੱਲ ਤੋਂ ਘਰਾਟ ਪੁੱਲ ਤੱਕ ਖੱਬੇ ਪਾਸੇ ਅਤੇ ਸੱਜੇ ਪਾਸੇ 20 ਰੁੱਖ ਕੱਟੇ ਵੇਖੇ ਜੋ ਕਿ ਅਣਪਛਾਤੇ ਵਿਅਕਤੀਆਂ ਵਲੋਂ ਕੱਟੇ ਗਏ ਹਨ | ਜਾਂਚ ਅਧਿਕਾਰੀ ਏ.ਐੱਸ.ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |