ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਪਿੰਡ ਨਿਰਮਾਣ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕਾਮਰੇਡ ਗੁਰਮੀਤ ਕੌਰ ਰਟੌਲ, ਕਾਮਰੇਡ ਕਰਤਾਰ ਸਿੰਘ ਕੋਟਲੀ, ਕਾਮਰੇਡ ਸਰਬਜੀਤ ਸਿੰਘ ਰਟੌਲ ਆਦਿ ਆਗੂਆਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਗੋਹਲਵੜ, ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਦਵਿੰਦਰ ਸਿੰਘ ਪੱਖੋਕੇ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਅੰਗਰੇਜ਼ ਸਿੰਘ ਰਟੌਲ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਮਨਪ੍ਰੀਤ ਸਿੰਘ ਕੋਟਲੀ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਨਿਰਮਾਣ ਮਜ਼ਦੂਰਾਂ ਦੇ ਬੱਚਿਆਂ ਦੇ ਵਜੀਫੇ ਦੇ ਫਾਰਮਾ ਨੂੰ ਜਮਾਂ ਕਰਵਾਇਆ ਨੂੰ ਇਕ ਸਾਲ ਹੋ ਗਿਆ ਹੈ | ਲੇਬਰ ਇੰਸਪੈਕਟਰ ਕਿਰਤੀਆਂ ਦੇ ਬੱਚਿਆਂ ਦੇ ਵਜੀਫੇ ਦੇ ਫਾਰਮਾਂ 'ਤੇ ਵਾਰ-ਵਾਰ ਕਦੀ ਕੋਈ ਕਦੀ ਕੋਈ ਖਾਮੀ ਦੱਸ ਕੇ ਨਿਰਮਾਣ ਮਜ਼ਦੂਰਾਂ ਨੂੰ ਖੱਜਲ ਖੁਆਰ ਕਰ ਰਿਹਾ ਹੈ | ਇਸੇ ਤਰ੍ਹਾਂ ਨਵੀਂ ਰਜਿਸਟਰੇਸ਼ਨ ਵਾਲੇ ਕਿਰਤੀਆਂ ਨੂੰ 'ਤੇ ਰੀਨਿਉ ਵਾਲੇ ਕਿਰਤੀਆਂ ਨੂੰ ਵੀ ਇਸੇ ਤਰ੍ਹਾਂ ਅਬਜਕਸਨ ਲਗਾ ਕੇ ਖੱਜਲ ਖੁਆਰ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਲੇਬਰ ਇੰਸਪੈਕਟਰ ਬਾਰੇ ਸਹਾਇਕ ਕਿਰਤ ਕਮਿਸ਼ਨਰ ਤਰਨ ਤਾਰਨ ਨੂੰ ਜਾਣੂ ਕਰਵਾਇਆ ਗਿਆ ਹੈ, ਜਿਨ੍ਹਾਂ ਨੇ ਸਾਨੂੰ ਵਿਸ਼ਵਾਸ ਦਵਾਇਆ ਕਿ ਲੇਬਰ ਇੰਸਪੈਕਟਰ ਅੱਗੇ ਤੋਂ ਤੁਹਾਡੇ ਨਾਲ ਗਲਤ ਵਿਵਹਾਰ ਨਹੀ ਕਰੇਗਾ ਪਰ ਲੇਬਰ ਇੰਸਪੈਕਟਰ ਦੇ ਕੰਨ 'ਤੇ ਜੂੰ ਨਹੀਂ ਸਰਕੀ | ਉਕਤ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਲੇਬਰ ਇੰਸਪੈਕਟਰ ਨਿਰਮਾਣ ਮਜ਼ਦੂਰਾਂ ਨੂੰ ਖੱਜਲ ਖੁਆਰ ਕਰਨ ਵਾਲੇ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਨਿਰਮਾਣ ਮਜ਼ਦੂਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਲੇਬਰ ਇੰਸਪੈਕਟਰ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਪਰਮਜੀਤ ਸਿੰਘ, ਪ੍ਰਗਟ ਸਿੰਘ ਕੋਟਲੀ, ਸਰਬਜੀਤ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਸਿਮਰਜੀਤ ਕੌਰ ਰਟੌਲ, ਧਲਵਿੰਦਰ ਸਿੰਘ, ਜਤਿੰਦਰ ਸਿੰਘ ਗੋਹਲਵੜ ਆਦਿ ਆਗੂ ਹਾਜ਼ਰ ਸਨ |