15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰੈਜ਼ੀਡੈਂਸ਼ੀਅਲ ਵਿੰਗਾਂ ਦੇ ਟਰਾਇਲ 9 ਮਈ ਨੂੰ -ਜ਼ਿਲ੍ਹਾ ਖੇਡ ਅਫ਼ਸਰ <br/>

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)- ਡਾਇਰੈਕਟਰ ਸਪੋਰਟਸ ਪੰਜਾਬ ਵਲੋਂ 2026-27 ਸੈਸ਼ਨ ਦੇ ਰੈਜ਼ੀਡੈਂਸ਼ੀਅਲ ਵਿੰਗਾਂ ਦੇ ਟਰਾਇਲ ਲੈਣ ਦੇ ਹੁਕਮ ਜਾਰੀ ਹੋਏ ਹਨ | ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026-27 ਸੈਸ਼ਨ ਦੌਰਾਨ ਸਪੋਰਟਸ ਦੇ ਰੈਜ਼ੀਡੈਂਸ਼ੀਅਲ ਵਿੰਗਾਂ ਦੇ ਟਰਾਇਲ 9 ਮਈ ਨੂੰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਅਤੇ ਮਲਟੀਪਰਪਜ਼ ਖੇਡ ਸਟੇਡੀਅਮ ਇਨਡੋਰ ਹਾਲ ਤਰਨ ਤਾਰਨ ਵਿਖੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਅੰਡਰ-14, 17, 19 ਦੇ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਮਿਤੀ 9 ਮਈ ਨੂੰ ਹਾਕੀ (ਲੜਕੇ) ਦੇ ਟਰਾਇਲ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਅਤੇ ਕੁਸ਼ਤੀ, ਜੂਡੋ (ਲੜਕੀਆਂ) ਦੇ ਮਲਟੀਪਰਪਜ਼ ਇਨਡੋਰ ਹਾਲ ਤਰਨ ਤਾਰਨ ਵਿਖੇ ਕਰਵਾਏ ਜਾਣਗੇ, ਜਿਸ ਵਿਚ ਜਨਮ ਮਿਤੀ ਅੰਡਰ-14 (1-1-2013), ਅੰਡਰ-17 (1-1-2010), ਅੰਡਰ-19 (1-1-2008) ਸਾਲ ਦੇ ਖਿਡਾਰੀ/ ਖਿਡਾਰਨਾਂ ਭਾਗ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਖਿਡਾਰੀ ਟਰਾਇਲ ਵਾਲੇ ਸਥਾਨ 'ਤੇ ਸਵੇਰੇ 8 ਵਜੇ ਪਹੁੰਚ ਕੇ ਪਹਿਲਾਂ ਰਜਿਸਟਰੇਸ਼ਨ ਕਰਵਾਉਣਗੇ | ਉਨ੍ਹਾਂ ਕਿਹਾ ਕਿ ਟਰਾਇਲਾਂ ਵਿਚ ਭਾਗ ਲੈਣ ਵਾਲੇ ਖਿਡਾਰੀ/ਖਿਡਾਰਨਾਂ ਆਪਣੇ ਜਨਮ ਸਰਟੀਫਿਕੇਟ, ਆਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ ਦੋ ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣਗੇ | ਉਨ੍ਹਾਂ ਕਿਹਾ ਕਿ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਟਰਾਇਲਾਂ ਵਿਚ ਭਾਗ ਲੈਣ ਵਾਲੇ ਖਿਡਾਰੀ ਤੇ ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਵੀ ਟੀ.ਏ ਡੀ.ਏ ਨਹੀਂ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਨੂੰ ਪੈੱਨ ਤੇ ਕਾਪੀਆਂ ਵੰਡੀਆਂ <br/> ਅਗਲੀ ਖ਼ਬਰ ਨਿਰਮਾਣ ਮਜ਼ਦੂਰਾਂ ਨੂੰ ਖੱਜਲ ਖੁਆਰ ਕਰਨ ਵਾਲੇ ਲੇਬਰ ਇੰਸਪੈਕਟਰ ਖ਼ਿਲਾਫ਼ ਤਿੱਖਾ ਸੰਘਰਸ਼ ਵਿਢਾਗੇ-ਕਾਮਰੇਡ ਗੋਹਲਵੜ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।