15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਨੂੰ ਪੈੱਨ ਤੇ ਕਾਪੀਆਂ ਵੰਡੀਆਂ <br/>

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਕਾਜੀਕੋਟ ਵਿਖੇ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਪੈੱਨ ਤੇ ਕਾਪੀਆਂ ਵੰਡੀਆਂ ਗਈਆਂ | ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਸਮੇਂ ਸਮੇਂ 'ਤੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਵਿਦਿਆਰਥੀ ਦਿਲ ਲਗਾ ਕੇ ਪੜ੍ਹਾਈ ਕਰਨ ਅਤੇ ਸਮਾਜ ਦੇ ਚੰਗੇ ਨਾਗਰਿਕ ਬਨਣ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਅਮਰਜੀਤ ਸਿੰਘ, ਅਧਿਆਪਕ ਹਰਿੰਦਰ ਕੌਰ, ਹਰਪ੍ਰੀਤ ਕੌਰ, ਨਵਨੀਤ ਕੌਰ ਤੋਂ ਇਲਾਵਾ ਸੁਸਾਇਟੀ ਮੈਂਬਰ ਪ੍ਰੀਤ ਗਿੱਲ, ਜੋਧ ਸਿੰਘ ਜੇ. ਈ., ਸੁਖਵਿੰਦਰ ਕੌਰ ਖਹਿਰਾ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਸ਼ਟਰਾਂ ਵਾਲੇ, ਜਗਜੀਤ ਸਿੰਘ ਵੀ ਮੌਜੂਦ ਸਨ | ਸਕੂਲ ਮੁਖੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਏ ਕੈਂਪ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਅਜਿਹੇ ਯਤਨਾਂ ਨਾਲ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੋਵੇਗਾ ਅਤੇ ਉਹ ਵੱ ਲਗਨ ਨਾਲ ਮਿਹਨਤ ਕਰਨਗੇ |

ਪਿਛਲੀ ਖ਼ਬਰ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਨੇ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢੀ <br/> ਅਗਲੀ ਖ਼ਬਰ ਰੈਜ਼ੀਡੈਂਸ਼ੀਅਲ ਵਿੰਗਾਂ ਦੇ ਟਰਾਇਲ 9 ਮਈ ਨੂੰ -ਜ਼ਿਲ੍ਹਾ ਖੇਡ ਅਫ਼ਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।