15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਨੇ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢੀ <br/>

ਅਜੀਤ ਡੈਸਕ 08-05-2026
ਖਡੂਰ ਸਾਹਿਬ, 7 ਮਈ (ਰਸ਼ਪਾਲ ਸਿੰਘ ਕੁਲਾਰ)-ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਕੱਢੀ ਗਈ, ਜਿਸ ਵਿਚ ਜਮਾਤ ਛੇਵੀਂ ਅਤੇ ਨੌਵੀਂ ਦੇ ਅਧਿਆਪਕ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਅਕੈਡਮੀ ਤੋਂ ਪਿੰਡ ਗਗੜੇਵਾਲ ਵਿਖੇ ਜਾਂਦੇ ਹੋਏ ਵਿਦਿਆਰਥੀਆਂ ਨੇ ਹੱਥ ਵਿਚ ਸਲੋਗਨ ਫੜ ਕੇ ਯੁੱਧ ਨਸ਼ਿਆਂ ਵਿਰੁੱਧ ਦੇ ਨਾਅਰੇ ਲਾਉਂਦਿਆਂ ਨੌਜਵਾਨਾਂ ਨੂੰ ਨਸ਼ੇ ਵਰਗੇ ਕੋਹੜ ਤੋਂ ਬਚਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਵਿਦਿਆਰਥੀਆਂ ਦੁਆਰਾ ਇਕ ਨੁੱਕੜ ਨਾਟਕ ਪਿੰਡ ਗਗੜੇਵਾਲ ਦੇ ਚੌਂਕ ਵਿਚ ਕਰਵਾਇਆ ਗਿਆ | ਜਿਸ ਦਾ ਵਿਸ਼ਾ ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਸਰੀਰਕ ਤੇ ਮਾਨਸਿਕ ਨੁਕਸਾਨ ਤੋਂ ਜਾਣੂ ਕਰਵਾਉਣਾ ਸੀ | ਇਸ ਨੁੱਕੜ ਨਾਟਕ ਰਾਹੀਂ ਛੋਟੇ ਛੋਟੇ ਬੱਚਿਆਂ ਨੇ ਲੋਕਾਂ ਨੂੰ ਸਮਝਾਇਆ ਕਿ ਕਿਵੇਂ ਨਸ਼ਾ ਕਰਕੇ ਚੋਰੀ ਡਕੈਤੀ ਕਰਨ ਵਾਲੇ ਸਮਾਜ ਲਈ ਇਕ ਲਾਹਨਤ ਬਣ ਜਾਂਦੇ ਹਨ | ਸੋ ਇਸ ਕਰਕੇ ਨਸ਼ੇ ਤੋਂ ਬਚਣ ਲਈ ਸਾਨੂੰ ਹਮੇਸ਼ਾਂ ਸਾਵਧਾਨ ਰਹਿਣਾ ਚਾਹੀਦਾ ਹੈ | ਇਸ ਮੌਕੇ ਪਿ੍ੰਸੀਪਲ ਨਵਨੀਤ ਕੌਰ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦਾ ਮਿਸ਼ਨ ਚੰਗੇ ਸਮਾਜ ਦਾ ਨਿਰਮਾਣ ਕਰਨਾ ਹੈ, ਜਿਸ ਲਈ ਟਰੱਸਟ ਦੀ ਅਗਵਾਈ ਹੇਠ ਸਮੇਂ-ਸਮੇਂ 'ਤੇ ਅਕੈਡਮੀ ਵਲੋਂ ਇਹੋ ਜਿਹੀਆਂ ਗਤੀਵਿਧੀਆਂ ਕਾਰਵਾਈਆਂ ਜਾਂਦੀਆਂ ਹਨ, ਜਿੰਨਾਂ ਨਾਲ ਪੂਰੇ ਸਮਾਜ ਤੇ ਨੌਜਵਾਨ ਪੀੜ੍ਹੀ ਨੂੰ ਚੰਗੀ ਸੇਧ ਮਿਲ ਸਕੇ ਅਤੇ ਸਮਾਜ ਵਿਚ ਅਮਨ ਅਤੇ ਸ਼ਾਂਤੀ ਆ ਸਕੇ |

ਪਿਛਲੀ ਖ਼ਬਰ ਅੰਡਰ-23 ਕਿ੍ਕਟ ਮੁਕਾਬਲੇ ਤਰਨ ਤਾਰਨ ਜ਼ਿਲੇ੍ਹ ਦੀ ਟੀਮ ਪਟਿਆਲਾ ਨਾਲ ਫਾਈਨਲ ਖੇਡੇਗੀ <br/> ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਨੂੰ ਪੈੱਨ ਤੇ ਕਾਪੀਆਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।