15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਿੰਡ ਸੁਰਸਿੰਘ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਆਰੰਭ <br/>

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਪਿੰਡ ਸੁਰ ਸਿੰਘ ਤੋਂ ਅਰੰਭ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ, ਜਗਦੀਪ ਸਿੰਘ ਐੱਸ.ਡੀ.ਐੱਮ, ਗਗਨਦੀਪ ਸਿੰਘ ਸੀ.ਡੀ.ਪੀ.ਓ. ਭਿੱਖੀਵਿੰਡ ਵਲੋਂ ਇਤਿਹਾਸਕ ਨਗਰ ਸੁਰ ਸਿੰਘ ਤੋਂ ਮੁੱਖ ਮੰਤਰੀ ਮਾਵਾਂ ਧੀਆਂ ਦੇ ਸਤਿਕਾਰ ਹਿੱਤ ਦਿੱਤੀ ਜਾਣ ਵਾਲੀ ਰਾਸ਼ੀ ਦੇ ਫਾਰਮ ਆਨਲਾਈਨ ਭਰਨ ਦੀ ਸ਼ੁਰੂਆਤ ਕੀਤੀ ਗਈ | ਗਗਨਦੀਪ ਸਿੰਘ ਸੀ.ਡੀ.ਪੀ.ਓ. ਬੜੇ ਵਿਸਥਾਰ ਨਾਲ ਮਹਿਲਾ ਸਤਿਕਾਰ ਸਖੀ ਭੈਣਾਂ ਨੂੰ ਫ਼ਾਰਮ ਭਰਨ ਬਾਰੇ ਜਾਣਕਾਰੀ ਦਿੱਤੀ ਗਈ ਕਿ ਤੁਸੀਂ ਕਿਸ ਤਰ੍ਹਾਂ ਫ਼ਾਰਮ ਭਰਕੇ ਭੇਜਣੇ ਹਨ | ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕ ਖੁਸ਼ ਹਨ | ਇਸ ਮੌਕੇ ਦਿਲਬਾਗ ਸਿੰਘ ਸਰਪੰਚ. ਰਾਣਾ ਰਣਬੀਰ ਸਿੰਘ ਮੈਂਬਰ ਬਲਾਕ ਸੰਮਤੀ ਭਿੱਖੀਵਿੰਡ, ਗੁਰਵਿੰਦਰ ਸਿੰਘ ਮਾਹਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ, ਮੋਹਨ ਸਿੰਘ ਸਾਈਾ, ਮਾਸਟਰ ਹਰਪ੍ਰਤਾਪ ਸਿੰਘ, ਇਕਬਾਲ ਸਿੰਘ ਵੀਰਮ, ਸਰਪੰਚ ਕਿਰਪਾਲ ਸਿੰਘ ਲੱਡਾ, ਹਰਵਿੰਦਰ ਸਿੰਘ ਬੁਰਜ ਪੀ.ਏ, ਗੁਰਮੁੱਖ ਸਿੰਘ ਚੇਅਰਮੈਨ ਬਲਾਕ ਸੰਮਤੀ ਭਿੱਖੀਵਿੰਡ, ਬਾਬਾ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਮੈਂਬਰ ਪੰਚਾਇਤ, ਭੁਪਿੰਦਰ ਸਿੰਘ ਮੈਂਬਰ ਪੰਚਾਇਤ, ਬਾਬਾ ਬਲਜੀਤ ਸਿੰਘ, ਸਰਪੰਚ ਰਾਜਬੀਰ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਸਮਾਜ ਸੇਵਕ ਸੁਖਦੇਵ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਮੁਹਤਬਰ ਮੌਜੂਦ ਸਨ |

ਪਿਛਲੀ ਖ਼ਬਰ ਸੁਪਰੀਮ ਕੋਰਟ ਵਿਖੇ 21, 22 ਤੇ 23 ਅਗਸਤ ਨੂੰ ਲੱਗੇਗੀ ਸਪੈਸ਼ਲ ਲੋਕ ਅਦਾਲਤ <br/> ਅਗਲੀ ਖ਼ਬਰ ਗੁਰੂ ਸਾਹਿਬ ਦੇ ਸਤਿਕਾਰ ਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ- ਮੁੱਖ ਮੰਤਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।