15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਫਤਿਆਬਾਦ ਵਿਖੇ ਅਕਾਲੀ ਵਰਕਰਾਂ ਨਾਲ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਮੀਟਿੰਗ <br/>

ਅਜੀਤ ਡੈਸਕ 08-05-2026
ਫਤਿਆਬਾਦ, 7 ਮਈ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਕਸਬਾ ਫਤਿਆਬਾਦ ਵਿਖੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਸ਼ਿੰਦਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਹੋਏ | ਮੀਟਿੰਗ ਦੌਰਾਨ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਈ ਕੁਰਬਾਨੀਆਂ ਅਤੇ ਟਕਸਾਲੀ ਆਗੂਆਂ ਦੀ ਦਿਨ-ਰਾਤ ਦੀ ਮਿਹਨਤ ਨਾਲ਼ ਬਣਿਆ ਹੈ, ਇਸ ਲਈ ਪਾਰਟੀ ਨੂੰ ਮਜ਼ਬੂਤ ਰੱਖਣਾ ਹਰ ਵਰਕਰ ਦੀ ਜ਼ਿੰਮੇਵਾਰੀ ਹੈ | ਬ੍ਰਹਮਪੁਰਾ ਨੇ ਹਲਕਾ ਖਡੂਰ ਸਾਹਿਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਅਪਰਾਧਿਕ ਘਟਨਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਦਿਨ ਦਿਹਾੜੇ ਦੁਕਾਨਦਾਰਾਂ 'ਤੇ ਗੋਲੀਆਂ ਚਲਾ ਕੇ ਫਿਰੌਤੀਆਂ ਮੰਗਣ ਵਾਲੇ ਅਪਰਾਧੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਨ ਵਾਲੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਸਵਰਗੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਬਣਵਾਈਆਂ ਗਈਆਂ | ਪਿੰਡਾਂ ਵਿਚ ਪੱਕੀਆਂ ਸੜਕਾਂ ਅਤੇ ਗਲੀਆਂ ਦਾ ਨਿਰਮਾਣ ਕਰਵਾਇਆ ਗਿਆ ਅਤੇ ਸਿਹਤ ਤੇ ਸਿੱਖਿਆ ਖੇਤਰ ਵਿਚ ਕਈ ਉਪਰਾਲੇ ਕੀਤੇ ਗਏ | ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਨਾਲ਼ ਲੈ ਕੇ ਚੱਲਣ ਵਾਲੀ ਸੋਚ ਹੀ ਪਾਰਟੀ ਨੂੰ ਮਜ਼ਬੂਤ ਕਰਦੀ ਹੈ | ਬ੍ਰਹਮਪੁਰਾ ਨੇ ਕਿਹਾ ਕਿ ਜੇਕਰ ਹਲਕੇ ਦੀ ਤਰੱਕੀ ਅਤੇ ਖੁਸ਼ਹਾਲੀ ਦੇਖਣੀ ਹੈ ਤਾਂ ਚੰਗੀ ਅਤੇ ਇਮਾਨਦਾਰ ਲੀਡਰਸ਼ਿਪ ਦੀ ਲੋੜ ਹੈ | ਇਸ ਮੌਕੇ ਜਗਜੀਤ ਸਿੰਘ ਸਾਬਕਾ ਮੈਂਬਰ, ਅੰਗਰੇਜ਼ ਸਿੰਘ, ਹਰੀਸ਼ ਕੁਮਾਰ ਗੁੱਜਰ, ਕੁਲਦੀਪ ਸਿੰਘ ਮੈਂਬਰ, ਚਰਨਜੀਤ ਸਿੰਘ ਬਿੱਟੂ, ਸ਼ਿਵ ਸਿੰਘ, ਸਨੀ ਕੁਕਰੇਜਾ, ਗਿਆਨ ਸਿੰਘ, ਮਾਸਟਰ ਮਹਿੰਦਰ ਸਿੰਘ, ਕੁਲਵਿੰਦਰ ਸਿੰਘ ਬਿੱਟੂ, ਗਿਆਨੀ ਪ੍ਰੇਮ ਸਿੰਘ, ਮਹਿੰਦਰ ਸਿੰਘ ਨਿਰਾਲਾ, ਗੁਰਪ੍ਰੀਤ ਸਿੰਘ, ਸ਼ਿੰਦਾ ਮੱਲ੍ਹੀ, ਗੁਰਦੇਵ ਸਿੰਘ ਮਹੀਂਵਾਲ, ਨਰਿੰਦਰ ਸਿੰਘ, ਜਗਤਾਰ ਸਿੰਘ ਖੁਰਾਨਾ, ਭਜਨ ਸਿੰਘ, ਪਰਮਜੀਤ ਸਿੰਘ, ਸੋਨੂੰ ਸਿੰਘ, ਸੰਦੀਪ ਸਿੰਘ, ਰਾਕੇਸ਼ ਕੁਮਾਰ, ਦੇਸਰਾਜ, ਰਮਨ ਕੁਮਾਰ, ਕੁਲਵੰਤ ਸਿੰਘ, ਸਰਵਨ ਸਿੰਘ, ਪਾਲ ਸਿੰਘ ਮੈਂਬਰ, ਸ਼ਕਤੀ ਸਿੰਘ, ਵਿਸ਼ਾਲ, ਹਰਜੀਤ ਸਿੰਘ ਪ੍ਰਕਾਸ਼ ਪੈਲਸ ਵਾਲੇ, ਕੁਲਜੀਤ ਸਿੰਘ ਚਾਵਲਾ, ਇੰਦਰਜੀਤ ਸਿੰਘ ਅਰੋੜਾ, ਹਰਜੀਤ ਸਿੰਘ ਹੈਪੀ, ਅਜਮੇਰ ਸਿੰਘ, ਬੱਬੀ ਸਰਪੰਚ, ਕਾਲਾ ਮੈਂਬਰ, ਬਲਜਿੰਦਰ ਸਿੰਘ ਬਿੱਟੂ, ਮਨੋਹਰ ਮੈਂਬਰ, ਸੰਤੋਖ ਸਿੰਘ ਅਟਵਾਲ, ਤਰਲੋਕ ਸਿੰਘ ਅਟਵਾਲ, ਬਲਜੀਤ ਸਿੰਘ ਦਿਓਲ, ਬਾਊ ਰਾਮ ਲਾਲ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਲਾਡੋਵਾਲ ਟੋਲ ਪਲਾਜ਼ਾ 'ਤੇ 10 -15 ਨੌਜਵਾਨਾਂ ਨੇ ਹੱਥਾਂ 'ਚ ਹਾਕੀ ਅਤੇ ਬੈਟ ਲੈ ਕੇ ਕੀਤੀ ਗੁੰਡਾਗਰਦੀ <br/> ਅਗਲੀ ਖ਼ਬਰ ਸੁਪਰੀਮ ਕੋਰਟ ਵਿਖੇ 21, 22 ਤੇ 23 ਅਗਸਤ ਨੂੰ ਲੱਗੇਗੀ ਸਪੈਸ਼ਲ ਲੋਕ ਅਦਾਲਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।