15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੱਟੀ ਵਿਖੇ ਪਹੁੰਚਣ 'ਤੇ ਹਰਪ੍ਰੀਤ ਸਿੰਘ ਸੰਧੂ ਨੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 08-05-2026
ਪੱਟੀ, 7 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਪੱਟੀ ਵਿਖੇ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਰਾਜਬੀਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸਦਿਆਂ ਕਿਹਾ ਕਿ ਸਰਕਾਰ ਵਲੋਂ ਸਿਰਫ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਕੋਈ ਸੁਵਿਧਾ ਨਹੀਂ ਮਿਲ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ, ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਅਤੇ ਵਿਕਾਸ ਕਾਰਜ ਠੱਪ ਪਏ ਹਨ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਰਾਜਬੀਰ ਸਿੰਘ ਭੁੱਲਰ ਨੂੰ ਸਨਮਾਨਿਤ ਵੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਦੇ ਆਏ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਉਭਰੇਗੀ | ਮੀਟਿੰਗ ਵਿਚ ਅੰਗਰੇਜ਼ ਸਿੰਘ, ਹਰਿੰਦਰ ਸਿੰਘ ਬੌਬੀ, ਹਰਦੀਪ ਸਿੰਘ ਸਾਬਕਾ ਚੇਅਰਮੈਨ, ਸੁਖਬੀਰ ਸਿੰਘ ਸ਼ਹੀਦ, ਗੁਰਬੀਰ ਸਿੰਘ ਗਲੈਡੀ ਮੰਡ, ਮਨਦੀਪ ਸਿੰਘ ਊਦੇ, ਜਗਤਾਰ ਸਿੰਘ ਤਾਰੀ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਵਲੋਂ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੁੰਦਿਆਂ ਹੀ ਪੰਜਾਬ ਵਿਚ ਐਫ.ਆਈ.ਆਰ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।