15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਕਾਲ ਅਕੈਡਮੀ ਢੋਟੀਆਂ ਵਲੋਂ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਇਆ

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਵਿਚ ਟੀਮ ਸਪਿਰਟ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਇੰਟਰ ਅਕੈਡਮੀ ਫੱੁਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਕਰਵਾਇਆ ਗਿਾ | ਇਸ ਟੂਰਨਾਮੈਂਟ ਵਿਚ ਨੇੜਲੀਆਂ ਵੱਖ-ਵੱਖ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਬੇਹਤਰੀਨ ਪ੍ਰਦਰਸ਼ਨ ਕੀਤਾ | ਟੂਰਨਾਮੈਂਟ ਦੀ ਸ਼ੁਰੂਆਤ ਬੜੀ ਰੌਣਕ ਅਤੇ ਖੁਸ਼ੀ ਦੇ ਮਾਹੌਲ ਵਿੱਚ ਹੋਈ | ਅੰਡਰ-17 ਕੁੜੀਆਂ ਦੇ ਮੈਚ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਦਿਲਚਸਪ ਅਤੇ ਰੋਮਾਂਚਕ ਖੇਡ ਦਿਖਾਈ | ਮੁਕਾਬਲੇ ਬਹੁਤ ਹੀ ਤਿੱਖੇ ਰਹੇ ਤੇ ਹਰ ਟੀਮ ਨੇ ਜਿੱਤ ਹਾਸਲ ਕਰਨ ਲਈ ਪੂਰੀ ਕੋਸ਼ਿਸ਼ ਕੀਤੀ | ਕੁੜੀਆਂ ਦੇ ਟੂਰਨਾਮੈਂਟ ਵਿਚ ਅਕਾਲ ਅਕੈਡਮੀ ਚੋਗਾਵਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਅਕਾਲ ਅਕੈਡਮੀ ਢੋਟੀਆਂ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ | ਇਸ ਤੋਂ ਬਾਅਦ ਅੰਡਰ-17 ਮੁੰਡਿਆਂ ਦੇ ਮੈਚ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਜ਼ਬਰਦਸਤ ਜਜ਼ਬਾ, ਫੁਰਤੀ ਅਤੇ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਸਭ ਨੇ ਮੈਚਾਂ ਦਾ ਖੂਬ ਆਨੰਦ ਮਾਣਿਆ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ | ਮੁੰਡਿਆਂ ਦੇ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਵਛੋਆ ਨੇ ਸ਼ਾਨਦਾਰ ਖੇਡ ਦਿਖਾਉਂਦਿਆਂ ਪਹਿਲਾ ਸਥਾਨ ਹਾਸਲ ਕੀਤਾ | ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੂਜੇ ਸਥਾਨ 'ਤੇ ਰਹੀ ਅਤੇ ਅਕਾਲ ਅਕੈਡਮੀ ਢੋਟੀਆਂ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ 'ਤੇ ਅਕੈਡਮੀ ਦੇ ਪਿ੍ੰਸੀਪਲ ਰਮਨਦੀਪ ਕੌਰ ਅਤੇ ਸਟਾਫ਼ ਮੈਂਬਰਾਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਸਹਿਯੋਗ ਅਤੇ ਆਤਮ-ਵਿਸ਼ਵਾਸ ਸਿਖਾਉਂਦੇ ਹਨ | ਅੰਤ ਵਿਚ ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਹ ਟੂਰਨਾਮੈਂਟ ਸਿਰਫ਼ ਖੇਡਾਂ ਦੀ ਪ੍ਰਤੀਯੋਗਤਾ ਹੀ ਨਹੀਂ ਸੀ, ਸਗੋਂ ਵਿਦਿਆਰਥੀਆਂ ਲਈ ਇਕ ਯਾਦਗਾਰ ਅਨੁਭਵ ਵੀ ਸਾਬਤ ਹੋਇਆ, ਜਿਸ ਨਾਲ ਉਨ੍ਹਾਂ ਵਿਚ ਖੇਡਾਂ ਪ੍ਰਤੀ ਹੋਰ ਵੀ ਰੁਚੀ ਵਧੀ |
ਪਿਛਲੀ ਖ਼ਬਰ ਖਰੀਦਦਾਰ ਕਿਸੇ ਦੁਕਾਨਦਾਰ ਨੂੰ ਨਾਪ ਤੋਲ ਤੇ ਫੂਡ ਸੇਫਟੀ ਐਕਟ ਦੀ ਉਲੰਘਣਾ ਨਾ ਕਰਨ ਦੇਣ- ਕਾ. ਗੋਹਲਵੜ ਅਗਲੀ ਖ਼ਬਰ ਪੱਟੀ ਵਿਖੇ ਪਹੁੰਚਣ 'ਤੇ ਹਰਪ੍ਰੀਤ ਸਿੰਘ ਸੰਧੂ ਨੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੂੰ ਕੀਤਾ ਸਨਮਾਨਿਤ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।