15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੁਰੂ ਅਮਰਦਾਸ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 08-05-2026
ਗੋਇੰਦਵਾਲ ਸਾਹਿਬ, 7 ਮਈ (ਸਕੱਤਰ ਸਿੰਘ ਅਟਵਾਲ)-ਪਿਛਲੇ ਦਿਨੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਭਗਤੀ ਭਾਵਨਾ ਨਾਲ ਪਵਿੱਤਰ ਸ਼ਬਦ ਗਾਇਨ ਦੁਆਰਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫੀ ਅਤੇ ਡਾਂਸ ਰਾਹੀਂ ਮਜ਼ਦੂਰਾਂ ਦੀ ਸਖ਼ਤ ਮਿਹਨਤ ਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸੁੰਦਰ ਢੰਗ ਨਾਲ ਦਰਸਾਇਆ ਗਿਆ | ਸਕੂਲ ਦੇ ਸਹਾਇਕ ਕਰਮਚਾਰੀਆਂ ਜਿਵੇਂ ਕਿ ਡਰਾਈਵਰ, ਹੈਲਪਰ, ਸਫ਼ਾਈ ਕਰਮਚਾਰੀ ਅਤੇ ਸੁਰੱਖਿਆ ਗਾਰਡ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਚਿਹਰਿਆਂ 'ਤੇ ਖੁਸ਼ੀ ਦੀ ਝਲਕ ਸਪੱਸ਼ਟ ਨਜ਼ਰ ਆਈ | ਇਸ ਦੇ ਨਾਲ ਹੀ ਉਨ੍ਹਾਂ ਲਈ ਵੱਖ-ਵੱਖ ਮੰਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ, ਜਿਸ ਵਿਚ ਉਨ੍ਹਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਹਾਇਕ ਕਰਮਚਾਰੀਆਂ ਵਲੋਂ ਡਾਂਸ ਵੀ ਪੇਸ਼ ਕੀਤਾ ਗਿਆ, ਜਿਸ ਨਾਲ ਸਮਾਗਮ ਵਿਚ ਹੋਰ ਰੌਣਕ ਲੱਗ ਗਈ ਅਤੇ ਸਭ ਨੇ ਖੂਬ ਆਨੰਦ ਮਾਣਿਆ | ਉਨ੍ਹਾਂ ਨੰੂ ਆਪਣੇ ਵਿਚਾਰ ਪ੍ਰਗਟ ਕਰਨ ਦਾ ਵੀ ਮੌਕਾ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਨੇ ਆਪਣੀ ਖੁਸ਼ੀ ਤੇ ਅਨੁਭਵ ਸਾਂਝੇ ਕੀਤੇ | ਇਸ ਮੌਕੇ 'ਤੇ ਸਕੂਲ ਦੇ ਪ੍ਰੈਜ਼ੀਡੈਂਟ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ | ਸਾਨੰੂ ਹਰ ਕਿਸੇ ਦੀ ਮਿਹਨਤ ਅਤੇ ਕਿਰਤ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਆਪਣੀ ਸੋਚ ਵਿਚ ਸਕਾਰਾਤਮਕ ਬਦਲਾਅ ਲਿਆਉਣਾ ਚਾਹੀਦਾ ਹੈ | ਸਕੂਲ ਦੇ ਪਿ੍ੰਸੀਪਲ ਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰ ਦਿਵਸ ਨੂੰ ਸਿਰਫ਼ ਇਕ ਦਿਨ ਤੱਕ ਸੀਮਿਤ ਨਹੀਂ ਰੱਖਣਾ ਚਾਹੀਦਾ, ਕਿਉਂਕਿ ਮਜ਼ਦੂਰ ਹਰ ਰੋਜ਼ ਹੀ ਸਨਮਾਨ ਦੇ ਹੱਕਦਾਰ ਹਨ | ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਹਰ ਕੰਮ ਨੂੰ ਇਮਾਨਦਾਰੀ ਅਤੇ ਲਗਨ ਨਾਲ ਕਰਨਾ ਚਾਹੀਦਾ ਹੈ ਤੇ ਹਰ ਕਿਸੇ ਦੀ ਮਿਹਨਤ ਦੀ ਕਦਰ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ 'ਆਪ' ਨੇ ਪੰਜਾਬੀਆਂ ਨੂੰ ਗੁੰਮਰਾਹ ਕਰ ਕੇ ਵੋਟਾਂ ਹਾਸਿਲ ਕੀਤੀਆਂ- ਰਾਜਬੀਰ ਸਿੰਘ ਭੁੱਲਰ <br/> ਅਗਲੀ ਖ਼ਬਰ ਖਰੀਦਦਾਰ ਕਿਸੇ ਦੁਕਾਨਦਾਰ ਨੂੰ ਨਾਪ ਤੋਲ ਤੇ ਫੂਡ ਸੇਫਟੀ ਐਕਟ ਦੀ ਉਲੰਘਣਾ ਨਾ ਕਰਨ ਦੇਣ- ਕਾ. ਗੋਹਲਵੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।