15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਾਬਾ ਦੀਪ ਸਿੰਘ ਸਭਾ ਮੁਰਾਦਪੁਰਾ ਵਲੋਂ ਨਵੇਂ ਦਫ਼ਤਰ ਦਾ ਉਦਘਾਟਨ <br/>

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਇਕਬਾਲ ਸਿੰਘ ਸੋਢੀ)—ਧੰਨ ਧੰਨ ਬਾਬਾ ਦੀਪ ਸਿੰਘ ਸਭਾ ਮੁਰਾਦਪੁਰਾ ਵਲੋਂ ਮੁਰਾਦਪੁਰਾ ਫਿਰਨੀ 'ਤੇ ਸਥਿਤ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਸਭਾ ਵਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ, ਜਿਸ ਵਿਚ ਕਈ ਅਹਿਮ ਵਿਚਾਰ ਵਟਾਂਦਰਾ ਕੀਤੇ ਗਏ | ਮੀਟਿੰਗ ਦੌਰਾਨ ਗੁਰਦੁਆਰਾ ਸਿੰਘ ਸਭਾ ਮੁਰਾਦਪੁਰਾ ਵਿਖੇ ਆਉਣ ਵਾਲੇ ਸਮੇਂ ਵਿਚ ਧਾਰਮਿਕ ਦਿਹਾੜਿਆਂ ਨੂੰ ਮਨਾਉਣ ਪ੍ਰਤੀ ਵਿਚਾਰ ਚਰਚਾ ਕੀਤੀ ਗਈ, ਉਥੇ ਨਾਲ ਹੀ ਗੁਰਦੁਆਰਾ ਸਾਹਿਬ ਵਿਚ ਹੋਣ ਵਾਲੇ ਕਾਰਜਾਂ ਸੰਬੰਧੀ ਯੋਜਨਾ ਤਿਆਰ ਕੀਤੀ ਗਈ | ਇਸ ਮੌਕੇ ਸਭਾ ਦੇ ਪ੍ਰਧਾਨ ਬਾਬਾ ਰਸ਼ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦੇ ਨਵੇਂ ਖੁੱਲ੍ਹੇ ਦਫ਼ਤਰ ਵਿਚ ਸਭਾ ਦੇ ਮੈਂਬਰ ਬੈਠ ਕੇ ਮੀਟਿੰਗ ਕਰਿਆ ਕਰਨਗੇ ਤੇ ਸੰਗਤ ਦੇ ਵਿਚਾਰ ਸੁਣਨਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਸੂਬੇਦਾਰ ਗੁਰਮੀਤ ਸਿੰਘ, ਜਤਿੰਦਰ ਸਿੰਘ ਹੀਰਾ, ਡਾ. ਬਲਵੰਤ ਸਿੰਘ, ਰਸ਼ਪਾਲ ਸਿੰਘ ਮਿੰਨੀ, ਹਰਦੇਵ ਸਿੰਘ ਪਿੰਕਾ, ਸੁਖਦੇਵ ਸਿੰਘ, ਮੋਹਨ ਸਿੰਘ ਪਾਸੀ, ਭਾਰਤ ਮਨਚੰਦਾ, ਜੋਤੀ ਸਿੰਘ, ਕੁਲਦੀਪ ਸਿੰਘ, ਹਰਦਿਆਲ ਸਿੰਘ, ਸਾਬਾ ਆੜ੍ਹਤੀ ਤੇ ਅਮਨ ਡੀ. ਜੇ. ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਈ. ਓ. ਐਲੀਮੈਂਟਰੀ/ਸੈਕੰਡਰੀ ਰਾਜੀਵ ਛਾਬੜਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ <br/> ਅਗਲੀ ਖ਼ਬਰ 'ਆਪ' ਨੇ ਪੰਜਾਬੀਆਂ ਨੂੰ ਗੁੰਮਰਾਹ ਕਰ ਕੇ ਵੋਟਾਂ ਹਾਸਿਲ ਕੀਤੀਆਂ- ਰਾਜਬੀਰ ਸਿੰਘ ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।