15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਡੀ. ਈ. ਓ. ਐਲੀਮੈਂਟਰੀ/ਸੈਕੰਡਰੀ ਰਾਜੀਵ ਛਾਬੜਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ <br/>

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ ਐਲਮੈਂਟਰੀ/ਸੈਕੰਡਰੀ ਤਰਨ ਤਾਰਨ ਰਾਜੀਵ ਛਾਬੜਾ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਵਾਹਿਗੁਰੂ ਜੀ ਦੀ ਹਜ਼ੂਰੀ 'ਚ ਬੈਠ ਕੇ ਕੀਰਤਨ ਸਰਵਣ ਕੀਤਾ | ਇਸ ਉਪਰੰਤ ਉਨ੍ਹਾਂ ਨੂੰ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ, ਉਥੇ ਉਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਵਿਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਮੌਕੇ ਉਨ੍ਹਾਂ ਨਾਲ ਨਰਿੰਦਰ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਮਨਰੇਗਾ ਕਾਮੇ ਕੀਤੇ ਕੰਮ ਦੇ ਪੈਸੇ ਲੈਣ ਲਈ ਹੋ ਰਹੇ ਖੱਜਲ ਖੁਆਰ- ਦਲਵਿੰਦਰ ਪੰਨੂੰ <br/> ਅਗਲੀ ਖ਼ਬਰ ਬਾਬਾ ਦੀਪ ਸਿੰਘ ਸਭਾ ਮੁਰਾਦਪੁਰਾ ਵਲੋਂ ਨਵੇਂ ਦਫ਼ਤਰ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।