15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਨਰੇਗਾ ਵਰਕਰਜ਼ ਯੂਨੀਅਨ ਦੀ ਚੋਣ ਦੀ ਚੋਣ ਹੋਈ <br/>

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਇਕਬਾਲ ਸਿੰਘ ਸੋਢੀ)- ਮਨਰੇਗਾ ਵਰਕਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਜਥੇਬੰਦਕ ਚੋਣ ਕੀਤੀ ਗਈ | ਜਿਸ ਵਿਚ ਜਸਬੀਰ ਕੌਰ ਕੈਰੋਵਾਲ ਪ੍ਰਧਾਨ, ਨਰਿੰਦਰ ਸਿੰਘ ਰਟੌਲ ਜਰਨਲ ਸਕੱਤਰ, ਮੰਗਲ ਸਿੰਘ ਘਰਿਆਲਾ ਬਿਮਲਜੀਤ ਕੌਰ ਬੋਹੜੂ, ਕੁਲਦੀਪ ਸਿੰਘ ਭੁੱਲਰ, ਤਿੰਨੋ ਮੀਤ ਪ੍ਰਧਾਨ ਤੋੋਂ ਇਲਾਵਾ ਕਮੇਟੀ ਮੈਂਬਰ ਚੁਣੇ ਗਏ | ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਕਿਸਾਨ ਆਗੂ ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੈਲੋਕੇ, ਕਰਮ ਸਿੰਘ ਪੰਡੋਰੀ ਨੇ ਕਿਹਾ ਕਿ ਮਨਰੇਗਾ ਕਾਮਿਆਂ ਦਾ ਕੰਮ ਬੰਦ ਕੀਤਾ ਹੋਇਆ ਹੈ ਕਈ ਕਈ ਮਹੀਨਿਆਂ ਦਾ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ | ਕਾੇਦਰ ਦੀ ਮੋਦੀ ਸਰਕਾਰ ਜੀ ਰਾਮ ਜੀ ਨਾ 'ਤੇ ਮਨਰੇਗਾ ਕਾਨੂੰਨ ਨੂੰ ਬੰਦ ਕਰਕੇ ਸੂਬਿਆਂ 'ਤੇ ਭਾਰੀ ਬੋਝ ਪਾ ਦਿੱਤਾ ਹੈ | ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਬਾਰੇ ਬੋਲਦਿਆ ਕਿਹਾ ਕਿ ਇਹ ਸਰਕਾਰ ਵੀ ਲੋਕ ਵਿਰੋਧੀ ਸਾਬਤ ਹੋਈ ਹੈ | ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਗਰੰਟੀਆਂ ਕੀਤੀਆਂ ਜਾ ਰਹੀਆਂ ਹਨ | ਮਜ਼ਦੂਰ ਦੇ ਵਿਰੋਧ ਵਿਚ ਦਿਹਾੜੀ ਦਾਂ ਸਮਾ ਘਟਾਉਣ ਦੀ ਥਾਂ 8 ਘੰਟੇ ਤੋੋਂ 12 ਘੰਟੇ ਸਮੇਂ ਦੇ ਮਤੇ ਪਾਸ ਕੀਤੇ ਜਾ ਰਹੇ ਹਨ, ਮਨਰੇਗਾ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ | ਨਸ਼ੇ, ਗੁੰਡਾਗਰਦੀ, ਕਤਲੋਗਾਰਦ, ਲੁੱਟਾਂ-ਖੋਹਾਂ ਪੂਰੇ ਜੋਬਨ ਹਨ, ਕਾਨੂੰਨ ਵਿਵਸਥਾ ਦਿਨੋੋਂ ਦਿਨ ਵਿਗੜਦੀ ਜਾ ਰਹੀ ਹੈ, ਪੁਲਿਸ ਪ੍ਰਸ਼ਾਸ਼ਨ ਲਚਾਰ ਹੋਇਆ ਪਿਆ ਹੈ, ਥਾਣਿਆਂ ਵਿਚ ਕਿਸੇ ਨੂੰ ਇਨਸਾਫ਼ ਨਹੀ ਮਿਲ ਰਿਹਾ | ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਦੀ ਦਿਹਾੜੀ 700 ਰੁੁਪਏ ਕੀਤੀ ਜਾਵੇ ਅਤੇ ਮਿਹਨਤਾਨਾ ਸਮੇਂ ਸਿਰ ਦਿੱਤਾ | ਇਸ ਮੌਕੇ ਕਵਲਜੀਤ ਕੌਰ, ਕੁਲਦੀਪ ਸਿੰਘ, ਮੰਗਲ ਸਿੰਘ, ਜਗੀਰ ਕੌਰ, ਗੁਰਜੀਤ ਕੌਰ, ਪਿੰਕੀ, ਅਮਰਜੀਤ ਕੌਰ, ਪ੍ਰਭਜੀਤ ਕੌਰ, ਬੂਟਾ ਸਿੰਘ, ਰਣਜੋਤ ਸਿੰਘ, ਮੇਜਰ ਸਿੰਘ, ਜੱਗੂ, ਕੁਲਵੰਤ ਸਿੰਘ, ਭਿੰਦਰ ਕੌਰ, ਬਲਵਿੰਦਰ ਕੌਰ, ਸੁਖਵਿੰਦਰ ਕੌਰ ਜੋਗਿੰਦਰ ਕੌਰ ਸੁਰਜੀਤ ਕੌਰ, ਮੰਗਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੂਬੇ ਦੀ 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ, ਲੋਕ ਚਾਹੁੰਦੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ-ਸਿੰੰਮਕ <br/> ਅਗਲੀ ਖ਼ਬਰ ਸਮਾਜ ਸੇਵੀਆਂ ਵਲੋਂ ਚੌਂਕਾ ਬੀਬੀ ਰਜਨੀ ਜੀ ਲਈ ਚਾਰ ਕੁਇੰਟਲ ਆਟੇ ਦਾ ਸਹਿਯੋਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।