15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਧਿਆਪਕਾਂ ਨੇ ਮੰਗਾਂ ਸੰਬੰਧੀ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਇਕਬਾਲ ਸਿੰਘ ਸੋਢੀ)-ਅਧਿਆਪਕਾਂ ਦੀਆਂ ਭੱਖਦੀਆਂ ਮੰਗਾਂ ਸੰਬੰਧੀ ਵੱਖ-ਵੱਖ ਅਧਿਆਕ ਯੂਨੀਅਨ ਜਿਸ ਵਿਚ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ 3704 ਅਧਿਆਪਕ ਯੂਨੀਅਨ ਪੰਜਾਬ, 2392 ਅਧਿਆਪਕ ਯੂਨੀਅਨ ਪੰਜਾਬ, ਈ.ਟੀ.ਟੀ. 6635 ਅਧਿਆਪਕ ਫਰੰਟ ਪੰਜਾਬ, 4161 ਅਧਿਆਪਕ ਯੂਨੀਅਨ ਪੰਜਾਬ, ਮੈਰੀਟੋਰੀਅਸ ਟੀਚਰਜ ਯੂਨੀਅਨ ਵਲੋਂ ਆਪਣੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਰਾਹੀਂ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਗਿਆ | ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ 3704, 2392, 6635, 4161, ਭਾਰਤੀ ਦੀ ਰੀਕਾਸਟ ਲਿਸਟਾਂ ਜਾਰੀ ਹੋਣ ਉਪਰੰਤ ਮੈਰਿਟ ਲਿਸਟਾਂ ਵਿਚੋਂ ਬਾਹਰ ਹੋਏ ਅਧਿਆਪਕਾਂ ਨੂੰ ਤੁਰੰਤ ਮੈਰਿਟ ਲਿਸਟਾਂ ਵਿਚ ਸ਼ਾਮਿਲ ਕੀਤਾ ਜਾਵੇ | 17 ਜੁਲਾਈ 2020 ਤੋਂ ਬਾਅਦ ਭਰਤੀ ਸਮੂਹ ਅਧਿਆਪਕਾਂ ਤੇ ਪੰਜਾਬ ਦਾ ਪੇਅ ਸਕੇਲ ਲਾਗੂ ਕੀਤਾ ਜਾਵੇ, ਅੰਗਰੇਜੀ ਅਤੇ ਸਮਾਜਿਕ ਸਿੱਖਿਆ ਦੀਆਂ ਅਸਾਮੀਆਂ ਦੀ ਸਮੂਹ ਸਕੂਲਾਂ ਵਿਚ ਬਰਾਬਰ ਵੰਡ ਕਰਕੇ ਜਲਦ ਤੋਂ ਜਲਦ ਬਦਲੀਆਂ ਦਾ ਪੋਰਟਲ ਖੋਲਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ, ਬਾਰਡਰ ਏਰੀਆ ਭੱਤਾ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਬੰਦ ਕੀਤੇ ਭੱਤੇ ਤੁਰੰਤ ਬਹਾਲ ਕੀਤੇ ਜਾਣ, ਏ.ਸੀ.ਪੀ. ਸਕੀਮ 3-7-11-15 ਦੇ ਸਕੇਲ ਵਿਚ ਤੁਰੰਤ ਬਹਾਲ ਕੀਤੀ ਜਾਵੇ, ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, 1 ਜਨਵਰੀ 2016 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਸਮੂਹ ਕੱਚੇ ਅਧਿਆਪਕਾਂ ਨੂੰ ਸਕੂਲ ਸਿੱਖਿਆ ਵਿਭਾਗ ਵਿਚ ਤੁਰੰਤ ਮਰਜ ਕੀਤਾ ਜਾਵੇ | ਇਸ ਮੌਕੇ ਦਿਗਵਿਜੇਪਾਲ ਸ਼ਰਮਾ, ਰੇਸ਼ਮ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਯੁੱਧਜੀਤ ਸਿੰਘ, ਸੰਜੀਵ ਗਰਗ, ਸੁਖਚੈਨ ਸਿੰਘ, ਮੰਗਲ ਮਾਨਸਾ, ਗੁਰਮੇਲ ਕੁਲਾਰੀਆਂ, ਬੀਰਇੰਦਰ ਗਿੱਲ, ਅਜੇ ਸ਼ਰਮਾ ਤੇ ਡਾ. ਟੀਨਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਰਾਜਬੀਰ ਸਿੰਘ ਭੁੱਲਰ ਨੇ ਵਿੱਕੀ ਝਬਾਲ ਖੁਰਦ ਨੂੰ ਦਿੱਤਾ ਨਿਯੁਕਤੀ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।