15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ

ਅਜੀਤ ਡੈਸਕ 08-05-2026
ਤਰਨ ਤਾਰਨ, 7 ਮਈ (ਪਰਮਜੀਤ ਜੋਸ਼ੀ)-ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਪੈਨਸ਼ਨਰ ਆਗੂ ਸਰਬਜੀਤ ਸਿੰਘ ਪੁਰੀ, ਸੁੱਚਾ ਸਿੰਘ, ਦਿਲਬਾਗ ਸਿੰਘ ਵਰਪਾਲ ਤੇ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਰੋਡਵੇਜ ਭਵਨ ਤਰਨ ਤਾਰਨ ਵਿਖੇ ਕੀਤੀ ਗਈ | ਇਸ ਸਮੇਂ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਵਿੱਤ ਸਕੱਤਰ ਸਵਰਨ ਸਿੰਘ ਕੁਹਾੜਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਰੋੜਾਂ ਦੇ ਰੂਪ ਵਿਚ ਬਕਾਏ ਖੜੇ ਹਨ | ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ 18 ਫ਼ੀਸਦੀ ਮਹਿੰਗਾਈ ਭੱਤਾ ਸਰਕਾਰ ਦੱਬ ਕੇ ਬੈਠੀ ਹੈ, ਜਦਕਿ ਕੇਂਦਰ ਸਰਕਾਰ ਨੇ ਅੱਠਵਾਂ ਪੇ-ਕਮਿਸ਼ਨ ਜਨਵਰੀ 2026 ਤੋਂ ਦੇਣਾ ਕੀਤਾ ਹੈ, ਪਰ ਪੰਜਾਬ ਸਰਕਾਰ ਨੇ ਸਿਵਾਏ ਲਾਰਿਆਂ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀ ਇਕ ਮੰਗ ਵੀ ਪੂਰੀ ਨਹੀ ਕੀਤੀ | ਹਾਈਕੋਰਟ ਵਿਚ ਮੁਲਾਜ਼ਮਾਂ ਵਲੋਂ ਮਹਿੰਗਾਈ ਭੱਤੇ 'ਤੇ ਬਕਾਇਆ ਸੰਬੰਧੀ ਪਾਈ ਗਈ ਰਿਟ ਪਟੀਸ਼ਨ ਤੇ ਮਾਨਯੋਗ ਉੱਚ-ਅਦਾਲਤ ਨੇ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ ਦੇਣ ਲਈ ਕਿਹਾ ਤਾਂ ਜਵਾਬ ਵਿਚ ਸਰਕਾਰ ਦਾ ਉਸ ਵੇਲੇ ਦੋਗਲਾ ਚਿਹਰਾ ਸਾਹਮਣੇ ਆਇਆ, ਜਦੋਂ ਸਰਕਾਰ ਮਹਿੰਗਾਈ ਭੱਤਾ ਬਕਾਇਆ ਨਾ ਦੇਣ ਲਈ ਅਦਾਲਤ ਵਿਚ ਡਬਲ ਬੈਂਚ ਕੋਲ ਪਟੀਸਨ ਪਾਉਣ ਚਲੇ ਗਈ, ਜਦ ਕਿ ਮਾਨ ਸਰਕਾਰ ਦੁਆਰਾ ਸਰਕਾਰ ਦੀਆਂ ਝੂਠੀਆਂ ਉੱਪਲੱਬਧੀਆਂ ਗਿਣਾਉਣ ਲਈ ਕਰੋੜਾਂ ਰੁਪਏ ਇਸ਼ਤਿਹਾਰਾਂ ਤੇ ਮਸ਼ਹੂਰੀਆਂ ਲਈ ਖ਼ਰਚੇ ਜਾ ਰਹੇ ਹਨ | ਇਸ ਸਮੇਂ ਸੂਬਾ ਸਿੰਘ, ਗੁਰਦੀਪ ਸਿੰਘ, ਮਹਿੰਦਰ ਸਿੰਘ, ਅਜਮੇਰ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਗੁਰਚਰਨ ਸਿੰਘ, ਲਾਭ ਸਿੰਘ ਇੰਸੈਪਟਰ, ਸੇਵਾ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਬਚਨ ਸਿੰਘ, ਹਰਜੀਤ ਸਿੰਘ, ਰਾਮ ਸਿੰਘ, ਸੈਕਟਰੀ ਨਵਦੀਪ ਸਿੰਘ, ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਆਰ. ਐੱਮ. ਪੀ. ਆਈ. ਵਲੋੋਂ ਮਹਾਨ ਕ੍ਰਾਂਤੀਕਾਰੀ ਕਾਰਲ ਮਾਰਕਸ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਅਧਿਆਪਕਾਂ ਨੇ ਮੰਗਾਂ ਸੰਬੰਧੀ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।