18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਿਧਾਇਕ ਸਰਵਨ ਸਿੰਘ ਧੁੰਨ ਨੇ ਵਿਨੈ ਮਲੋਤਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 22-05-2026
ਭਿੱਖੀਵਿੰਡ, 21 ਮਈ (ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋ ਰਹੀਆਂ ਚੋਣਾਂ ਵਿਚ ਵਾਰਡ ਨੰਬਰ-10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਨੈ ਮਲਹੋਤਰਾ ਦੇ ਹੱਕ ਵਿਚ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਚੋਣ ਮੀਟਿੰਗ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਅਤੇ ਮੁਹੱਲਾ ਕਲੀਨਿਕਾਂ ਵਿਚ ਮੁਫਤ ਦਵਾਈ, ਮੁਫਤ ਟੈਸਟ ਅਤੇ ਹੁਣ ਪੰਜਾਬ ਵਿਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਮੁਫ਼ਤ ਇਲਾਜ ਬੀਮਾ ਅਤੇ ਪੰਜਾਬ ਦੀਆਂ 18 ਸਾਲ ਤੋਂ ਵੱਧ ਔਰਤਾਂ ਨੂੰ 1000 ਰੁਪਏ ਜਨਰਲ ਵਰਗ ਅਤੇ 1500 ਰੁਪਏ ਐਸ.ਸੀ. ਬੀ.ਸੀ. ਵਰਗ ਨੂੰ ਜੋ ਸਰਕਾਰ ਦੇ ਰਹੀ ਹੈ | ਇਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਖੁਸ਼ ਹਨ ਅਤੇ ਬਾਕੀ ਪਾਰਟੀਆਂ ਨੂੰ ਮੂੰਹ ਨਹੀਂ ਲਗਾ ਰਹੇ | ਇਹੀ ਕਾਰਨ ਹੈ ਕਿ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਜਿੱਤਣਗੇ ਅਤੇ ਨਗਰ ਪੰਚਾਇਤ ਭਿੱਖੀਵਿੰਡ ਪਹਿਲਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭਿੱਖੀਵਿੰਡ ਨੂੰ ਵਿਕਾਸ ਦੀਆਂ ਲੀਹਾਂ 'ਤੇ ਲੈ ਜਾਵੇਗੀ | ਉਨ੍ਹਾਂ ਵਿਨੈ ਮਲਹੋਤਰਾ ਦੀ ਗੱਲ ਕਰਦਿਆਂ ਕਿਹਾ ਕਿ ਵਿਨੈ ਮਲਹੋਤਰਾ ਇਕ ਬਹੁਤ ਹੀ ਯੋਗ ਅਤੇ ਇਮਾਨਦਾਰ ਵਿਅਕਤੀ ਹੈ, ਜੋ ਹਰ ਸਮੇਂ ਲੋਕਾਂ ਦੇ ਕੰਮਾਂ ਵਿਚ ਲੱਗਾ ਰਹਿੰਦਾ ਹੈ | ਉਨ੍ਹਾਂ ਵਾਰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਆਗੂ ਵਿਨੈ ਮਲਹੋਤਰਾ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਉਣ | ਇਸ ਮੌਕੇ ਉਮੀਦਵਾਰ ਵਿਨੈ ਮਲਹੋਤਰਾ, ਰਣਜੀਤ ਕੁਮਾਰ ਜੀਤਾ ਚੇਅਰਮੈਨ ਮਾਰਕੀਟ ਭਿੱਖੀਵਿੰਡ, ਮਦਨ ਮੋਹਨ ਕਾਲੀ ਆੜ੍ਹਤੀਆ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਵੀ ਪੱਟੀ ਸ਼ਹਿਰ 'ਚ ਜਗ੍ਹਾ– ਜਗ੍ਹਾ ਲੱਗੇ ਕੂੜੇ ਦੇ ਢੇਰ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਅਗਲੀ ਖ਼ਬਰ ਬਿਜਲੀ ਘਰ ਪਿੰਡ ਭੂਰਾ ਕਰੀਮਪੁਰਾ 'ਚ ਤਾਇਨਾਤ ਮੁਲਾਜ਼ਮਾਂ ਨੂੰ ਮਾਰ-ਕੁਟਾਈ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।