18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ 'ਚ ਕਾਂਗਰਸ ਵਧੀਆ ਪ੍ਰਦਰਸ਼ਨ ਕਰੇਗੀ- ਭੁੱਲਰ <br/>

ਭਿੱਖੀਵਿੰਡ ਵਿਖੇ ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਸਾਥੀ | <br/> 22-05-2026
ਭਿੱਖੀਵਿੰਡ, 21 ਮਈ (ਬੌਬੀ)-ਕਾਂਗਰਸ ਪਾਰਟੀ ਦੇ ਨਗਰ ਪੰਚਾਇਤ ਭਿੱਖੀਵਿੰਡ ਲਈ ਜੋ 12 ਉਮੀਦਵਾਰ ਚੋਣ ਲੜ ਰਹੇ ਹਨ | ਭਿੱਖੀਵਿੰਡ ਦੇ ਲੋਕਾਂ ਦਾ ਉਨ੍ਹਾਂ ਪ੍ਰਤੀ ਰੁਝਾਨ ਵੇਖ ਕੇ ਇਸ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰੇਗੀ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉਨ੍ਹਾਂ ਦੀ ਅਸਲੀਅਤ ਦਾ ਪਤਾ ਦੱਸ ਦੇਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਭਿੱਖੀਵਿੰਡ ਵਿਖੇ ਕਾਂਗਰਸ ਪਾਰਟੀ ਦੇ ਵੱਖ-ਵੱਖ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਪੰਜਾਬ ਅੰਦਰ ਗੈਂਗਸਟਰਵਾਦ ਚੱਲ ਰਿਹਾ ਹੈ ਪ੍ਰਸ਼ਾਸਨ ਅਤੇ ਸਰਕਾਰ ਮੂਕ ਦਰਸ਼ਕ ਬਣੀ ਵੇਖ ਰਹੀ ਹੈ, ਉਸ ਤੋਂ ਲੋਕ ਪੂਰੀ ਤਰ੍ਹਾਂ ਦੁਖੀ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਅੱਜ ਭਿੱਖੀਵਿੰਡ ਅੰਦਰ ਹਰ ਪਾਸੇ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ ਅਤੇ ਟ੍ਰੈਫਿਕ ਜਾਮ ਹੁੰਦਾ ਹੈ, ਪਰ ਪ੍ਰਸ਼ਾਸਨ ਕੁਝ ਵੀ ਕਰਨ ਦੇ ਮੂਡ ਵਿਚ ਨਜ਼ਰ ਨਹੀਂ ਆ ਰਿਹਾ, ਜਿਸ ਤੋਂ ਲੋਕ ਹੁਣ ਨਗਰ ਪੰਚਾਇਤ ਭਿੱਖੀਵਿੰਡ ਦੀ ਪ੍ਰਧਾਨਗੀ ਤੋਂ ਵੀ ਆਮ ਆਦਮੀ ਪਾਰਟੀ ਨੂੰ ਪਾਸੇ ਕਰਕੇ ਕਾਂਗਰਸ ਪਾਰਟੀ ਨੂੰ ਸਮਰਥਨ ਦੇ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਤੇ ਸਮਰਥਕਾ ਵਿਚ ਜਿਸ ਤਰ੍ਹਾਂ ਦਾ ਜੋਸ਼ ਨਜ਼ਰ ਆ ਰਿਹਾ ਹੈ, ਇਸ ਤੋਂ ਕੋਈ ਸ਼ੱਕ ਨਹੀਂ ਰਹਿ ਜਾਂਦਾ ਕਿ ਲੋਕ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਅਤੇ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦੇ ਰਹੇ ਹਨ | ਇਸ ਮੌਕੇ ਕੌਂਸਲਰ ਯਾਦਵਿੰਦਰ ਸਿੰਘ, ਉਮੀਦਵਾਰ ਜਗਜੀਤ ਸਿੰਘ ਜੱਗਾ ਘੁਰਕਵਿੰਡੀਆ, ਸਾਬਕਾ ਸਰਪੰਚ ਸਤਨਾਮ ਸਿੰਘ, ਸਾਬਕਾ ਸਰਪੰਚ ਮਨਦੀਪ ਸਿੰਘ ਭਿੱਖੀਵਿੰਡ, ਧਰਮਿੰਦਰ ਸਿੰਘ, ਰਜਿੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਮੁੜ ਚੋਣ ਜਿੱਤਣ ਤੋਂ ਬਾਅਦ ਵਿਕਾਸ ਕੰਮਾਂ ਦੀ ਲੜੀ ਨੂੰ ਅੱਗੇ ਤੋਰਿਆ ਜਾਵੇਗਾ- ਡਲੀਰੀ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਵੀ ਪੱਟੀ ਸ਼ਹਿਰ 'ਚ ਜਗ੍ਹਾ– ਜਗ੍ਹਾ ਲੱਗੇ ਕੂੜੇ ਦੇ ਢੇਰ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।