18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਪੰਚਾਇਤ ਚੋਣਾਂ: ਗੌਰਵ ਵਲਟੋਹਾ ਨੇ ਜਸਕਰਨ ਸਿੰਘ ਚੱਠੂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 22-05-2026
ਭਿੱਖੀਵਿੰਡ, 21 ਮਈ (ਬੌਬੀ)—ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਵਿਚ ਚੋਣ ਪ੍ਰਚਾਰ ਦਿਨ–ਬ–ਦਿਨ ਜੋਰ ਫੜਦਾ ਜਾ ਰਿਹਾ ਹੈ ਤੇ ਇਸੇ ਕੜੀ ਤਹਿਤ ਅਕਾਲੀ ਆਗੂ ਗੌਰਵਦੀਪ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਕਰਨ ਸਿੰਘ ਚੱਠੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਵਲਟੋਹਾ ਨੇ ਕਿਹਾ ਕਿ ਅੱਡਾ ਭਿੱਖੀਵਿੰਡ ਦਾ ਜੋ ਵੀ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਕਾਰਜਕਾਲ ਦੌਰਾਨ ਹੀ ਕਰਵਾਇਆ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜਾਣ ਤੋਂ ਬਾਅਦ ਪਹਿਲਾਂ ਕਾਂਗਰਸ ਤੇ ਫਿਰ ਆਮ ਆਦਮੀ ਪਾਰਟੀ ਵਲੋਂ ਵਿਕਾਸ ਦੇ ਨਾਂਅ 'ਤੇ ਕੋਈ ਵੀ ਕੰਮ ਭਿੱਖੀਵਿੰਡ ਅੰਦਰ ਨਹੀਂ ਕਰਵਾਇਆ ਗਿਆ, ਜਿਸ ਤੋਂ ਭਿੱਖੀਵਿੰਡ ਦੇ ਲੋਕ ਪੂਰੀ ਤਰ੍ਹਾਂ ਵਾਕਿਫ ਹਨ, ਇਸ ਲਈ ਉਹ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਿੱਖੀਵਿੰਡ ਵਿਚ ਨਗਰ ਪੰਚਾਇਤ ਦਾ ਕੰਮ ਸੌਂਪਣ ਚਾਹੁੰਦੇ ਹਨ, ਜਿਸ ਲਈ ਉਹ ਵੱਡੀ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਮਰਥਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਰਹਿ ਜਾਂਦਾ ਕਿ ਆਮ ਆਦਮੀ ਪਾਰਟੀ ਵਲੋਂ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੰੂ ਲੁੱਟਿਆ ਅਤੇ ਕੁੱਟਿਆ ਗਿਆ ਹੈ ਅਤੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਸਹਾਰੇ ਛੱਡ ਦਿੱਤਾ ਗਿਆ ਹੈ, ਇਸ ਤੋਂ ਲੋਕ ਬਹੁਤ ਦੁਖੀ ਹਨ ਅਤੇ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ 26 ਮਈ ਵਾਲੇ ਦਿਨ ਲੋਕ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣਗੇ ਅਤੇ ਨਗਰ ਪੰਚਾਇਤ ਭਿੱਖੀਵਿੰਡ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣੇਗਾ ਅਤੇ ਭਿੱਖੀਵਿੰਡ ਨੂੰ ਵਿਕਾਸ ਦੀਆਂ ਲੀਹਾਂ 'ਤੇ ਲੈ ਕੇ ਜਾਵੇਗਾ | ਇਸ ਮੌਕੇ ਉਨ੍ਹਾਂ ਜਸਕਰਨ ਸਿੰਘ ਚੱਠੂ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ ਦਾ ਇਕੱਠ ਹੋਇਆ <br/> ਅਗਲੀ ਖ਼ਬਰ ਨਗਰ ਕੌਂਸਲ ਪੱਟੀ ਦੀਆਂ ਚੋਣਾਂ 'ਚ ਬੀਬਾ ਪ੍ਰਨੀਤ ਕੈਰੋਂ ਵਲੋਂ ਵਾਰਡ ਨੰਬਰ-9 ਵਿਚ ਸੀਮਾ ਰਾਣੀ ਲਈ ਕੀਤਾ ਚੋਣ ਪ੍ਰਚਾਰ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।