18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਿਰਮਾਣ ਮਜ਼ਦੂਰ, ਮਨਰੇਗਾ ਮਜ਼ਦੂਰ ਤੇ ਭੱਠਾ ਮਜ਼ਦੂਰਾਂ ਦਾ ਇਕੱਠ ਹੋਇਆ <br/>

ਅਜੀਤ ਡੈਸਕ 22-05-2026
ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)-ਰਾਮਗੜੀਆ ਬੁੰਗਾ ਤਰਨ ਤਾਰਨ ਵਿਖੇ ਨਿਰਮਾਣ ਮਜ਼ਦੂਰ, ਮਨਰੇਗਾ ਮਜ਼ਦੂਰ, ਭੱਠਾ ਮਜ਼ਦੂਰਾਂ ਦਾ ਵਿਸ਼ਾਲ ਇਕੱਠ ਕਾਮਰੇਡ ਪ੍ਰੀਤਮ ਸਿੰਘ ਪੱਟੀ, ਕਾਮਰੇਡ ਹੀਰਾ ਸਿੰਘ ਕੰਡਿਆਂ ਵਾਲੇ, ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਕਾਮਰੇਡ ਗੁਰਮੀਤ ਕੌਰ ਰਟੌਲ, ਕਾਮਰੇਡ ਰਾਜਬੀਰ ਕੌਰ ਚੂਸਲੇਵੜ ਆਦਿ ਆਗੂਆਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ, ਸੂਬਾ ਮੀਤ ਪ੍ਰਧਾਨ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰਾਂ ਨੇ ਅਨਗਿਣਤ ਕੁਰਬਾਨੀਆਂ ਦੇ ਕੇ ਕਿਰਤ ਕਾਨੂੰਨ ਮਜ਼ਦੂਰਾਂ ਦੀ ਰੱਖਿਆ ਵਾਸਤੇ ਬਣਾਏ ਹਨ, ਉਨ੍ਹਾਂ ਨੂੰ ਮੋਦੀ ਸਰਕਾਰ ਨੇ 29 ਕਾਨੂੰਨ ਤੋੜ ਕੇ 4 ਕੋਡਾ ਵਿਚ ਵੰਡ ਦਿੱਤਾ ਹੈ | ਮੋਦੀ ਸਰਕਾਰ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ | ਸਰਕਾਰ ਵਰਕਰਾਂ ਨੂੰ ਘੱਟੋ -ਘੱਟ ਉਜਰਤ 26 ਹਜ਼ਾਰ ਰੁਪਏ ਲਾਗੂ ਕਰੇ | ਆਗੂਆਂ ਨੇ ਕਿਹਾ ਕਿ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਸਰਕਾਰ ਵਾਪਸ ਲਵੇ | ਇਸ ਮੌਕੇ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਕਾਮਰੇਡ ਜਸਵਿੰਦਰ ਸਿੰਘ ਮਾਨੋਚਾਹਲ, ਕਾਮਰੇਡ ਮਹਿੰਦਰ ਸਿੰਘ ਪੱਟੀ, ਕਾਮਰੇਡ ਗੁਰਦੀਪ ਸਿੰਘ ਬੁਤਾਲਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੀ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਪ੍ਰਤੀ ਦਿਹਾੜੀ 700 ਰੁਪਏ ਦਿੱਤੀ ਜਾਵੇਂ, ਕੀਤੇ ਕੰਮ ਦੇ ਪੈਸੇ ਮਨਰੇਗਾ ਮਜ਼ਦੂਰਾਂ ਦੇ ਖਾਤਿਆਂ ਵਿਚ ਪਾਏ ਜਾਣ | ਇਸ ਮੌਕੇ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ 19 ਮੈਂਬਰੀ ਕਮੇਟੀ ਦਾ ਪੈਨਲ ਪੇਸ਼ ਕੀਤਾ ਜਿਸ ਵਿਚ ਕਨਵੀਨਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਕਨਵੀਨਰ ਕਾਮਰੇਡ ਪ੍ਰੀਤਮ ਸਿੰਘ ਪੱਟੀ, ਮੈੈਂਬਰ ਕਾਮਰੇਡ ਮਹਿੰਦਰ ਸਿੰਘ ਪੱਟੀ, ਕਾਮਰੇਡ ਬਲਦੇਵ ਸਿੰਘ ਗੋਹਲਵੜ, ਕਾਮਰੇਡ ਹੀਰਾ ਸਿੰਘ ਕੰਡਿਆਂ ਵਾਲੇ, ਕਾਮਰੇਡ ਦਵਿੰਦਰ ਸਿੰਘ ਪੱਖੋਕੇ, ਕਾਮਰੇਡ ਰਾਜਬੀਰ ਕੌਰ ਚੂਸਲੇਵੜ, ਕਾਮਰੇਡ ਗੁਰਮੀਤ ਕੌਰ ਰਟੌਲ, ਕਾਮਰੇਡ ਮਨਪ੍ਰੀਤ ਸਿੰਘ ਕੋਟਲੀ, ਕਾਮਰੇਡ ਕਰਮ ਸਿੰਘ ਲਾਲਪੁਰਾ, ਕਾਮਰੇਡ ਅਜਮੇਰ ਸਿੰਘ ਤਰਨ ਤਾਰਨ, ਕਾਮਰੇਡ ਜਸਵਿੰਦਰ ਸਿੰਘ ਮਾਨੋਚਾਹਲ, ਕਾਮਰੇਡ ਬਲਦੇਵ ਸਿੰਘ ਅਕਬਰਪੁਰਾ, ਕਾਮਰੇਡ ਕੁਲਵੰਤ ਸਿੰਘ ਛਾਪਾ, ਕਾਮਰੇਡ ਸਰਬਜੀਤ ਸਿੰਘ ਰਟੌਲ, ਕਾਮਰੇਡ ਗੁਰਮੀਤ ਕੌਰ ਡਾਲੇਕੇ, ਪਰਮਜੀਤ ਸਿੰਘ ਕੋਟਲੀ ਆਦਿ ਆਗੂ ਚੁਣੇ ਗਏ |

ਪਿਛਲੀ ਖ਼ਬਰ ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਵਲੋਂ ਅੰਤਰ ਸਕੂਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਪਾਵਰਕਾਮ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ ਦਾ ਇਕੱਠ ਹੋਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।