23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਚੋਰਾਂ ਵਲੋਂ ਇਕ ਘਰ ਨੂੰ ਸੰਨ੍ਹ ਲਗਾ ਕੇ ਸੋਨਾ ਤੇ ਨਕਦੀ ਚੋਰੀ

ਅਜੀਤ ਡੈਸਕ 25-05-2026
ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ)-ਪਿੰਡ ਘਸੀਟਪੁਰਾ ਦੀਆਂ ਬਹਿਕਾਂ ਵਿਖੇ ਇਕ ਘਰ ਨੂੰ ਸੰਨ ਲਗਾ ਕੇ ਚੋਰਾਂ ਵਲੋਂ ਸੋਨਾ ਅਤੇ ਨਗਦੀ ਚੋਰੀ ਕਰ ਲਿਆ | ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮੁਖਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਘਸੀਟਪੁਰਾ ਨੇ ਦੱਸਿਆ ਕਿ ਉਸ ਦੀ ਰਿਹਾਇਸ਼ ਪਿੰਡ ਤੋਂ ਬਾਹਰ ਖੇਤਾਂ ਵਿਚ ਹੈ | ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਮਿਤੀ 19 ਮਈ 2025 ਨੂੰ ਵਕਤ ਕਰੀਬ 10:00 ਵਜੇ ਰਾਤ ਨੂੰ ਸੌਂ ਗਏ | ਅਗਲੇ ਦਿਨ ਜਦ ਉਨ੍ਹਾਂ ਸਵੇਰੇ ਉੱਠ ਕੇ ਵੇਖਿਆ ਤਾਂ ਉਨ੍ਹਾਂ ਦੇ ਰਿਹਾਇਸ਼ੀ ਕਮਰੇ ਦੀ ਪਿਛਲੀ ਸੜਕ ਨਾਲ ਦੀ ਖਿੜਕੀ ਦਾ ਤੰਦਰਾ ਟੁੱਟਾ ਹੋਇਆ ਸੀ | ਜਦ ਉਨ੍ਹਾਂ ਨੇ ਆਪਣਾ ਸਾਮਾਨ ਚੈਕ ਕੀਤਾ ਤਾਂ ਅਣਪਛਾਤੇ ਚੋਰਾਂ ਵਲੋਂ ਕਰੀਬ 18 ਤੋਲੇ ਗਹਿਣਾ, 2 ਲੱਖ ਰੁਪਏ ਨਕਦੀ ਚੋਰੀ ਕਰ ਲਈ ਗਈ | ਇਸ ਸੰਬੰਧੀ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਕਾਰਵਾਈ ਕਰਦਿਆਂ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਧਮਕੀਆਂ ਦੇਣ 'ਤੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬੀ. ਐੱਸ. ਐੱਫ. ਵਲੋਂ ਖੇਮਕਰਨ 'ਚ ਫਿੱਟ ਇੰਡੀਆ ਮੂਵਮੈਂਟ ਤਹਿਤ ਸਾਈਕਲ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।