24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਤੇਲ ਦੀਆਂ ਵਧ ਰਹੀਆਂ ਕੀਮਤਾਂ 'ਤੇ ਰੋਸ ਪ੍ਰਦਰਸ਼ਨ <br/>

ਆਪਣੇ ਦਫ਼ਤਰ ਵਿੱਚ ਮੀਟਿੰਗ 'ਚ ਜਾਣਕਾਰੀ ਸਾਂਝੀ ਕਰਦੇ ਹੋਏ 'ਆਪ' ਆਗੂ ਵਿਰਦੀ ਆਪਣੇ ਵਰਕਰਾਂ ਨਾਲ | ਤਸਵੀਰ : ਨਰਿੰਦਰ ਸਿੰਘ <br/> 25-05-2026
ਬਿਆਸ, 24 ਮਈ (ਨਰਿੰਦਰ ਸਿੰਘ)-ਤੇਲ ਦੀਆਂ ਵੱਧ ਰਹੀਆਂ ਲਗਾਤਾਰ ਕੀਮਤਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਬੀ. ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਵਿਰਦੀ ਅਤੇ ਵਰਕਰਾਂ ਨੇ ਜੰਮ ਕੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਰੋਸ ਪ੍ਰਦਰਸ਼ਨ ਉਪਰੰਤ ਮੀਟਿੰਗ ਦੌਰਾਨ ਗੱਲਬਾਤ ਰਾਹੀਂ ਵਿਰਦੀ ਨੇ ਦੱਸਿਆ ਕਿ ਇਹ ਦਿਨੋਂ ਦਿਨ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨਾਲ ਆਮ ਜਨਤਾ ਅਤੇ ਪਰਿਵਾਰਾਂ ਦਾ ਲੱਕ ਟੁੱਟ ਰਿਹਾ ਹੈ | ਢੋਆ ਢੁਆਈ ਮਹਿੰਗੀ ਹੋਣ ਨਾਲ, ਆਮ ਪਰਿਵਾਰ ਨੂੰ ਮਾਰ ਝੱਲਣੀ ਪੈ ਰਹੀ ਹੈ | ਦਿਨੋਂ ਦਿਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ | ਘਰ ਦੀ ਰਸੋਈ ਦੀ ਵਰਤੋਂ ਵਾਲੀ ਹਰ ਚੀਜ਼ 'ਤੇ ਮਹਿੰਗਾਈ ਦਾ ਪੂਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਜੇਕਰ ਤੇਲ ਦੀਆਂ ਕੀਮਤਾਂ ਇਸੇ ਤਰ੍ਹਾਂ ਨਾਲ ਵਧਦੀਆਂ ਰਹੀਆਂ ਤਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਆਉਣ ਵਾਲੇ ਸਮੇਂ 'ਚ ਮੁਹਿੰਮ ਵਿੱਢੀ ਜਾਵੇਗੀ ਅਤੇ ਤਿੱਖਾ ਵਿਰੋਧ ਪ੍ਰਦਰਸ਼ਨ ਹੋਵੇਗਾ | ਕੇਂਦਰ ਸਰਕਾਰ ਜਲਦ ਆਪਣਾ ਇਹ ਫੈਸਲਾ ਵਾਪਸ ਲਵੇ ਤਾਂ ਜੋ ਆਮ ਪਰਿਵਾਰਾਂ ਨੂੰ ਮਹਿੰਗਾਈ ਦੀ ਮਾਰ ਹੇਠੋਂ ਬਾਹਰ ਲਿਆਂਦਾ ਜਾਵੇ |

ਪਿਛਲੀ ਖ਼ਬਰ ਬਿ੍ਟਿਸ਼ ਹਾਈ ਕਮਿਸ਼ਨ ਨੇ ਨੌਜਵਾਨਾਂ ਤੇ ਪਿੰਡ ਵਾਸੀਆਂ ਨੂੰ ਵੀਜ਼ਾ ਧੋਖਾਧੜੀ ਬਾਰੇ ਕੀਤਾ ਜਾਗਰੂਕ <br/> ਅਗਲੀ ਖ਼ਬਰ ਪਿੰਡ ਭੰਗਵਾਂ ਵਿਖੇ ਬਾਬਾ ਮਹਿੰਦਰ ਸਿੰਘ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।