14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਲੱਗਣ ਨਾਲ ਭਾਜਪਾ ਪੰਜਾਬ 'ਚ ਹੋਵੇਗੀ ਮਜ਼ਬੂਤ- ਮਝੈਲ <br/>

ਅਜੀਤ ਡੈਸਕ 02-06-2026
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਪੰਜਾਬ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਲੱਗਣ 'ਤੇ ਪੰਜਾਬ ਵਿਚ ਪਾਰਟੀ ਬਹੁਤ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਕੰਵਰਜੀਤ ਸਿੰਘ ਮਝੈਲ ਜੋ ਸੀਨੀਅਰ ਆਗੂ ਵਿਧਾਨ ਸਭਾ ਹਲਕਾ ਤਰਨਤਾਰਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ ਅੰਦੇਸੀ ਸੋਚ ਕਰਕੇ ਪੰਜਾਬ ਮੁੜ ਲੀਹਾਂ 'ਤੇ ਆਵੇਗਾ | ਮਝੈਲ ਨੇ ਕਿਹਾ ਕਿ ਹਲਕਾ ਤਰਨ ਤਾਰਨ ਵਿਚ ਵੀ ਭਾਜਪਾ ਨੂੰ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਧਾਕੜ ਸਿਆਸੀ ਨੇਤਾ ਹਨ ਅਤੇ ਉਨ੍ਹਾਂ ਦੀ ਅਗਵਾਈ ਵਿਚ ਭਾਜਪਾ ਦਾ ਪੰਜਾਬ ਵਿਚ ਗ੍ਰਾਫ਼ ਹੋਰ ਵਧੇਗਾ ਅਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਭਾਜਪਾ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਸਰਕਾਰ ਬਣੇਗੀ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੂਹ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪੁਲਿਸ ਪ੍ਰਸ਼ਾਸਨ ਨਾਲ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਹਲਕਾ ਪੱਟੀ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਆਸਟ੍ਰੇਲੀਆ 'ਚ ਗੁਰਦੁਆਰਾ ਈਸ਼ਰ ਦਰਬਾਰ ਨਾਨਕਸਰ ਠਾਠ ਲਿਨਬਰੁਕ ਮੈਲਬੌਰਨ ਵਿਖੇ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।