21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਡਾ. ਕਰਨਵੀਰ ਸਿੰਘ ਨੇ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਲਿਆ ਜਾਇਜ਼ਾ

ਅਜੀਤ ਡੈਸਕ 01-07-2026
ਤਰਨ ਤਾਰਨ, 30 ਜੂਨ (ਇਕਬਾਲ ਸਿੰਘ ਸੋਢੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਮੁਹਿੰਮ ਤਹਿਤ ਬੀ.ਐੱਲ.ਓਜ਼ ਵਲੋਂ ਘਰ-ਘਰ ਜਾ ਕੇ ਯੋਗ ਵੋਟਰਾਂ ਤੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾ ਰਹੇ ਹਨ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤਰਨ ਤਾਰਨ ਡਾ. ਕਰਨਵੀਰ ਸਿੰਘ ਨੇ ਬੀ.ਐੱਲ.ਓਜ਼. ਵਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਹੋਰ ਸ਼ੁੱਧ, ਸਹੀ ਅਤੇ ਅਪਡੇਟ ਬਣਾਉਣਾ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਮਤ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਦੌਰਾਨ ਉਨ੍ਹਾਂ ਵੋਟਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਬੀ.ਐੱਲ.ਓਜ਼ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਗਣਨਾ ਫਾਰਮ ਪਹੁੰਚਾਉਣਾ ਅਤੇ ਸਮੇਂ ਸਿਰ ਭਰੇ ਹੋਏ ਫਾਰਮ ਪ੍ਰਾਪਤ ਕਰਨਾ ਇਸ ਮੁਹਿੰਮ ਦੀ ਸਫ਼ਲਤਾ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿੱਚ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ। ਇਸ ਮੌਕੇ ਬੀ.ਐੱਲ.ਓਜ਼. ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਹਰੀਕੇ ਇਲਾਕੇ ਦੀਆਂ ਸੰਪਰਕ ਸੜਕਾਂ ਮੋਟਾ ਪੱਥਰ ਪਾਉਣ ਤੋਂ ਬਾਅਦ ਲਾਵਾਰਿਸ ਛੱਡੀਆਂ ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਪਿਓ-ਪੁੱਤ ਨਾਲ ਕੀਤੀ ਕੁੱਟਮਾਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।