04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 3000 ਤੋਂ 4500 ਰੁਪਏ ਮਿਲਣੇ ਸ਼ੁਰੂ - ਰਣਜੀਤ ਸਿੰਘ ਚੀਮਾ

ਅਜੀਤ ਡੈਸਕ 02-07-2026
ਪੱਟੀ, 1 ਜੁਲਾਈ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)– ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਂਨ ਅਤੇ ਇੰਚਾਰਜ ਲੋਕ ਸਭਾ ਹਲਕਾ ਖਡੂਰ ਸਾਹਿਬ ਰਣਜੀਤ ਸਿੰਘ ਚੀਮਾ ਨੇ ਪੰਜਾਬ ਦੀਆਂ ਮਹਿਲਾਵਾਂ ਲਈ ਐਲਾਨੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਦੇ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸਦਾ ਲਾਭ ਲੱਖਾਂ ਮਹਿਲਾਵਾਂ ਨੂੰ ਮਿਲੇਗਾ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਸ ਸਕੀਮ ਦਾ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਦੱਸਿਆ ਕਿ 1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿਚ ਹਰ ਮਹੀਨੇ ਪੈਸੇ ਜਮਾਂ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 3000 ਰੁਪਏ ਪ੍ਰਤੀ ਮਹੀਨਾ ਅਤੇ ਐੱਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 4500 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਮਹਿਲਾਵਾਂ ਨੂੰ ਆਪਣੇ ਪਰਿਵਾਰਕ ਅਤੇ ਨਿੱਜੀ ਖਰਚਿਆਂ ਲਈ ਆਤਮਨਿਰਭਰ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿਚ ਸਰਕਾਰ ਵਲੋਂ ਕਈ ਅਹਿਮ ਫੈਸਲੇ ਲਏ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਵੀ ਉਸੇ ਲੜੀ ਦਾ ਇਕ ਮਹੱਤਵਪੂਰਨ ਹਿੱਸਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਘਰ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੀ ਆਰਥਿਕ ਮਜ਼ਬੂਤੀ ਨਾਲ ਨਾ ਸਿਰਫ਼ ਪਰਿਵਾਰ ਮਜ਼ਬੂਤ ਹੋਣਗੇ, ਸਗੋਂ ਸਮੁੱਚੇ ਸਮਾਜ ਦੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਆਪਣੀ ਯੋਗਤਾ ਅਤੇ ਦਸਤਾਵੇਜ਼ ਪੂਰੇ ਕਰਕੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
ਪਿਛਲੀ ਖ਼ਬਰ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਵਾਪਸ ਪੁੱਜੀ ਸੰਗਤ ਵਲੋਂ ਸਾਬਕਾ ਸੰਸਦੀ ਸਕੱਤਰ ਮੰਨਾ ਦਾ ਸਨਮਾਨ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗ੍ਰਿਫਤਾਰ- ਐੱਸ.ਐੱਸ.ਪੀ.ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।